Punjab Deputy CM
ਇੰਡੀਆ ਨਿਊਜ਼, ਚੰਡੀਗੜ੍ਹ:
Punjab Deputy CM ਓਪੀ ਸੋਨੀ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ (MPHW) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ. ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ (ਪਭ) ਵੀ ਹਾਜ਼ਰ ਸਨ।
Punjab Deputy CM 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਪੰਜਾਬ ਸਰਕਾਰ ਨੇ MPHW (ਫ਼ੀਮੇਲ) ਦੀਆਂ 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਅੱਜ ਦੇ ਸਮਾਗਮ ਵਿੱਚ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਅਗਾਮੀ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
Punjab Deputy CM ਚੋਣ ਪੂਰੀ ਤਰ੍ਹਾਂ ਨਿਰਪੱਖ
ਨਵੇਂ ਭਰਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ “ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪੜਾਅ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੇ ਪ੍ਰੋਫਾਈਲ ਅਨੁਸਾਰ ਇਮਾਨਦਾਰੀ ਅਤੇ ਮਿਹਨਤ ਨਾਲ਼ ਡਿਊਟੀ ਨਿਭਾਉਣਗੇ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।”
ਇਹ ਵੀ ਪੜ੍ਹੋ : GST Collection in Punjab ਦੂਜੀ ਵਾਰ ਸਭ ਤੋਂ ਵੱਧ ਨਕਦੀ ਇਕੱਤਰ