ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਜਾਰੀ

0
126
Ayushman Bharat CM Health Insurance
Ayushman Bharat CM Health Insurance

ਇੰਡੀਆ ਨਿਊਜ਼, ਚੰਡੀਗੜ੍ਹ (Ayushman Bharat CM Health Insurance) : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ  ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ।

ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਮੌਜੂਦਾ ਸਾਲ ਦੋਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:  634 ਕਿਸਾਨਾਂ ਦੇ ਵਾਰਿਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ:  ਧਾਲੀਵਾਲ

ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈਬਸਾਈਟ www.sha.punjab.gov.in ਤੇ ਪਹੁੰਚੋ।

 

ਇਹ ਵੀ ਪੜ੍ਹੋ: ਪੰਜਾਬ ਦੀ ਤਰੱਕੀ ਲਈ ਉਦਯੋਗਾਂ ਨੂੰ ਹੁਲਾਰਾ ਦੇਣਾ ਜਰੂਰੀ : ਮਾਨ

ਇਹ ਵੀ ਪੜ੍ਹੋ:  ਪੇਂਡੂ ਉਦਯੋਗਿਕ ਹੱਬ ਸਥਾਪਤ ਕੀਤੇ ਜਾਣਗੇ : ਮਾਨ

ਸਾਡੇ ਨਾਲ ਜੁੜੋ :  Twitter Facebook youtube

SHARE