Illegal Mining
ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਪੁਲਿਸ ਦੀ ਪਕੜ ਤੋਂ ਬਾਹਰ
-
ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਹੈ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਐਸਵਾਈਐਲ ਨਹਿਰ ਦੇ ਕਿਨਾਰੇ ਤੋਂ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਥਾਣਾ ਬਨੂੜ ਦੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 15 ਦਿਨ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੋਵੇਂ ਮੁਲਜ਼ਮ ਪੁਲੀਸ ਦੀ ਪਕੜ ਤੋਂ ਬਾਹਰ ਹਨ। Illegal Mining
ਨਾਜਾਇਜ਼ ਮਾਈਨਿੰਗ ਰਾਤ ਨੂੰ ਹੁੰਦੀ ਸੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਐਸਵਾਈਐਲ ਨਹਿਰ ਦੇ ਕਿਨਾਰਿਆਂ ਤੋਂ ਰਾਤ ਸਮੇਂ ਟਰੈਕਟਰ ਟਰਾਲੀਆਂ ਰਾਹੀਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਸਬੰਧੀ ਵੀਡੀਓ ਵਾਇਰਲ ਹੋ ਗਈ ਸੀ। Illegal Mining
ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ
ਕਿਸਾਨ ਆਗੂ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇਈ ਅੰਮ੍ਰਿਤਪਾਲ ਸਿੰਘ ਵੱਲੋਂ ਮੌਕੇ ’ਤੇ ਪਹੁੰਚ ਕੇ ਰਿਪੋਰਟ ਤਿਆਰ ਕੀਤੀ ਗਈ। ਥਾਣਾ ਬਨੂੜ ਵਿਖੇ ਦੋ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਅਤੇ ਧਾਰਾ 379 ਤਹਿਤ ਕੇਸ ਦਰਜ ਕੀਤਾ ਗਿਆ ਸੀ। ਕਿਸਾਨ ਆਗੂ ਨੇ ਦੱਸਿਆ ਕਿ ਐਸਐਚਓ ਕਰਮਜੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਐਤਵਾਰ ਤੱਕ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Illegal Mining
Also Read :ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, 10 ਲੱਖ ਦਾ ਨੁਕਸਾਨ Fire Broke The Shop
Also Read :ਟਰੱਕ ਯੂਨੀਅਨ ਬਨੂੜ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ Follow Traffic Rules
Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter
Also Read :ਬੂਟਾ ਸਿੰਘ ਵਾਲਾ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਨੇ ਮਾਰੀ ਮੱਲ Buta Singh Wala School