Punjab Assembly Election
ਇੰਡੀਆ ਨਿਊਜ਼, ਚੰਡੀਗੜ੍ਹ:
Punjab Assembly Election ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।
ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ। ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਸਪਸ਼ਟ ਪੜ੍ਹ ਹੁੰਦੇ ਹੋਣ, ਪਖਾਨਿਆਂ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।
ਵੋਟਰ ਸੂਚੀਆਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰਨ ਦਾ ਹੁਕਮ (Punjab Assembly Election)
ਸੀਈਉ ਡਾ. ਰਾਜੂ ਨੇ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਬੂਥਾਂ ਵਿਚ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ ਉਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਾਰਜਾਂ ਵਿਚ ਡਿਊਟੀ ਤੇ ਲਗਾਏ ਜਾ ਰਹੇ ਅਮਲੇ ਦਾ ਕੋਵਿਡ ਸਬੰਧੀ ਟੀਕਾਕਰਨ ਯਕੀਨੀ ਬਨਾਉਣ ਦੇ ਨਾਲ ਨਾਲ ਕੋਵਿਡ ਦੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਨਜਿੱਠਣ ਲਈ ਵੀ ਤਿਆਰੀ ਰੱਖੀ ਜਾਵੇ।
ਡਾ. ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਅਮਲ ਵਿਚ ਸ਼ਾਮਿਲ ਸਟਾਫ਼ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਵਿਚ ਖੁਦ ਸ਼ਾਮਲ ਹੋਣ ਅਤੇ ਨਾਲ ਹੀ ਲੋਕਾਂ ਨੂੰ ਬਿਨਾਂ ਕਿਸੇ ਲਾਲਚ,ਡਰ ਅਤੇ ਭੈਅ ਦੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਕੌਰ ਆਈਏਐਸ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : Air Pollution In Delhi ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ WHO ਦੇ ਮਾਪਦੰਡਾਂ ਤੋਂ ਵੱਧ ਗਿਆ ਹੈ