ਸੂਬੇ ਦਾ ਪਹਿਲਾ ਆਨਲਾਈਨ ਐਡਵਰਟਾਈਜ਼ਮੈਂਟ ਪੋਰਟਲ ਕੀਤਾ ਲਾਂਚ (STATE’S FIRST ONLINE ADVERTISEMENT PORTAL LAUNCHED)

0
105
STATE'S FIRST ONLINE ADVERTISEMENT PORTAL LAUNCHED
STATE'S FIRST ONLINE ADVERTISEMENT PORTAL LAUNCHED

ਇੰਡੀਆ ਨਿਊਜ਼ (ਦਿੱਲੀ)(STATE’S FIRST ONLINE ADVERTISEMENT PORTAL LAUNCHED)- ਕੁੱਲੀ, ਗੁੱਲੀ ਤੇ ਜੁੱਲੀ ਹਰ ਵਿਅਕਤੀ ਦੀਆਂ ਮੁੱਢਲੀਆਂ ਲੋੜਾਂ ਹਨ, ਜਿੰਨ੍ਹਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਯੋਗ, ਸੰਭਵ ਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਉੜੀਆ ਕਲੋਨੀ ਵਿਖੇ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀਆਂ ਨੂੰ 51 ਮਕਾਨ ਸਪੁਰਦ ਕਰਨ ਮੌਕੇ ਕੀਤਾ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਇਸ ਮੌਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮੌੜ ਹਲਕੇ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੈਅਰਮੇਨ ਅੰਮ੍ਰਿਤ ਲਾਲ ਅਗਰਵਾਲ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿੱਲ ਠਾਕੁਰ, ਚੈਅਰਮੇਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਨੀਲ ਗਰਗ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਦਵਾਰਕਾ ਦਾਸ ਟਰਸਟ ਦੇ ਚੈਅਰਮੇਨ ਰਾਜਿੰਦਰ ਮਿੱਤਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। (STATE’S FIRST ONLINE ADVERTISEMENT PORTAL LAUNCHED)

STATE'S FIRST ONLINE ADVERTISEMENT PORTAL LAUNCHED
STATE’S FIRST ONLINE ADVERTISEMENT PORTAL LAUNCHED

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਆਮ ਲੋਕਾਂ ਦੁਆਰਾ ਚੁਣੀ ਗਈ ਸੂਬਾ ਸਰਕਾਰ ਵੱਲੋਂ ਹਰ ਵਰਗ ਲਈ ਸਿਹਤ, ਸਿੱਖਿਆ ਤੇ ਲੋਕ ਭਲਾਈ ਸਕੀਮਾਂ ਲਈ ਕ੍ਰਾਂਤੀਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਗਰੀਬ ਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਦਵਾਰਕਾ ਦਾਸ ਚੈਰੀਟੇਬਲ ਟਰਸਟ ਵੱਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮਕਾਨ ਲੋੜਵੰਦ ਲੋਕਾਂ ਲਈ ਚੰਗਾ ਜੀਵਨ ਬਸਰ ਕਰਨ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਦੇਸ਼ ਦਾ ਪਹਿਲਾ ਅਜਿਹਾ ਮਾਡਰਨ ਸ਼ਹਿਰ ਹੋਵੇਗਾ, ਜਿਸ ਤੋਂ ਹੋਰਨਾਂ ਸਹਿਰਾਂ ਨੂੰ ਵੀ ਸਿੱਖਣ ਲਈ ਸੇਧ ਲੈਣੀ ਹੋਵੇਗੀ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਇਸ ਕਲੋਨੀ ਵਿੱਚ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਤਹਿਤ 192 ਵਸਨੀਕਾਂ ਨੂੰ ਮਲਕੀਅਤ ਦੇ ਦਿੱਤੇ ਗਏ ਅਧਿਕਾਰਾਂ ਵਿੱਚੋਂ 189 ਪਰਿਵਾਰ ਪ੍ਰਧਾਨ ਮੰਤਰੀ ਆਵਾਸ ਸ਼ਹਿਰੀ ਯੋਜਨਾ ਤਹਿਤ ਯੋਗ ਪਾਏ ਗਏ ਹਨ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ 1 ਸਾਲ ਦੇ ਅੰਦਰ ਮਕਾਨ ਬਣਾ ਕੇ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇੱਥੇ ਕਲੋਨੀ ਵਿੱਚ ਸੀਵਰੇਜ, ਵਾਟਰ ਸਪਲਾਈ, ਲਾਈਟਾਂ, ਫੁੱਟਪਾਥ ਆਦਿ ਸਾਰਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਅਤੇ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਵੀ ਜਲਦ ਖੋਲ੍ਹੇ ਜਾਣਗੇ। ਉਨ੍ਹਾਂ ਇੱਥੇ ਰਹਿ ਰਹੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣ ਕਿਉਂਕਿ ਉਹ ਪੜ੍ਹਾਈ ਨਾਲ ਹੀ ਗਰੀਬੀ ਨੂੰ ਖ਼ਤਮ ਕਰ ਸਕਦੇ ਹਨ।

ਇਸ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਨਗਰ ਨਿਗਮ ਵੱਲੋਂ ਆਨਲਾਈਨ ਐਡਵਰਟਾਈਜਮੈਂਟ ਪੋਰਟਲ ਪਾਲਿਸੀ ਨੂੰ ਲਾਂਚ ਕੀਤਾ ਅਤੇ ਸੂਬੇ ਦੀ ਇਸ ਨਿਵੇਕਲੀ ਪਹਿਲ ਕਦਮੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਪਾਲਿਸੀ ਨੂੰ ਸੂਬੇ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਜਿੱਥੇ ਆਨਲਾਈਨ ਐਡਵਰਟਾਈਜਮੈਂਟ ਪੋਰਟਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ, ਉੱਥੇ ਹੀ ਕਾਰਪੋਰੇਸ਼ਨ ਵੱਲੋਂ ਸ਼ਹਿਰ ਅੰਦਰ ਸਾਫ਼ ਸਫ਼ਾਈ, ਡੋਰ ਟੂ ਡੋਰ ਕੂੜਾ ਇਕੱਠਾ ਕਰਨ ਤੋਂ ਇਲਾਵਾ ਹੋਰ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਕੈਬਨਿਟ ਮੰਤਰੀ ਡਾ ਨਿੱਜਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਜਿੱਥੇ ਕੀਤੇ ਜਾ ਰਹੇ ਨਿਵੇਕਲੇ ਤੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੁੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਸ਼ਹਿਰ ਅੰਦਰ ਟ੍ਰੈਫ਼ਿਕ, ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਢੁਕਵੇਂ ਪ੍ਰਬੰਧ ਕਰਨ, ਸ਼ਹਿਰ ਅੰਦਰ ਪ੍ਰੈਸ਼ਰਾਂ ਹਾਰਨਾਂ ਦੀ ਵਰਤੋਂ ਸਖ਼ਤੀ ਨਾਲ ਰੋਕਣ ਅਤੇ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਲਈ ਵੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।

SHARE