7 ਮਾਰਚ ਨੂੰ ਹੋਣਗੇ ‘All India Services Tournament’ ਲਈ ਪੰਜਾਬ ਦੀ ਸ਼ਤਰੰਜ ਤੇ ਫੁੱਟਬਾਲ ਟੀਮਾਂ ਦੇ ਟਰਾਇਲ

0
107
All India Services Tournament
All India Services Tournament

ਇੰਡੀਆ ਨਿਊਜ਼ (ਦਿੱਲੀ)(All India Services Tournament) – ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸ਼ਤਰੰਜ ਹਾਲ, ਭੁਵਨੇਸ਼ਵਰ ਅਤੇ ਫੁੱਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ – ਸੂਬੇ ਦਾ ਪਹਿਲਾ ਆਨਲਾਈਨ ਐਡਵਰਟਾਈਜ਼ਮੈਂਟ ਪੋਰਟਲ ਕੀਤਾ ਲਾਂਚ

ਸ਼ਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁੱਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

SHARE