ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ (Harjot Singh BAINS DIRECTS OFFICIALS TO COMPLETE REGULARIZATION PROCESS OF CONTRACTUAL)

0
121
Harjot Singh BAINS DIRECTS OFFICIALS TO COMPLETE REGULARIZATION PROCESS OF CONTRACTUAL
Harjot Singh BAINS DIRECTS OFFICIALS TO COMPLETE REGULARIZATION PROCESS OF CONTRACTUAL

Harjot Singh BAINS DIRECTS OFFICIALS TO COMPLETE REGULARIZATION PROCESS OF CONTRACTUAL: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ – ‘ਸਕੂਲ ਆਫ਼ ਐਮੀਨੈਂਸ’ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਸਿੰਘ ਬੈਂਸ (Harjot Singh Bains)

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ‘ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।

ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

SHARE