ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ (submit a report)

0
120
submit a report
submit a report

Instructs to submit a report within three months in this regard – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ। submit a report
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੰਜ ਜੇਲ ਅਧਿਕਾਰੀਆਂ ਸਮੇਤ ਜੇਲ ਸੁਪਰਡੈਂਟ ਗ੍ਰਿਫ਼ਤਾਰ

ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।

ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ ,ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।

ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫ਼ੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।

SHARE