ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਲਈ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ ਰਾਖਵਾਂਕਰਨ ਦੀ ਮਿਆਦ 5 ਸਾਲ ਲਈ ਵਧਾਈ- ਜਿੰਪਾ (PUNJAB GOVERNMENT EXTENDS PLOT ALLOTMENT QUOTA TO RIOTS, TERRORISM VICTIMS BY 5 YEARS)

0
109
PUNJAB GOVERNMENT EXTENDS PLOT ALLOTMENT QUOTA TO RIOTS, TERRORISM VICTIMS BY 5 YEARS
PUNJAB GOVERNMENT EXTENDS PLOT ALLOTMENT QUOTA TO RIOTS, TERRORISM VICTIMS BY 5 YEARS

PUNJAB GOVERNMENT EXTENDS PLOT ALLOTMENT QUOTA TO RIOTS, TERRORISM VICTIMS BY 5 YEARS: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫੀਸਦੀ ਰਾਖਵਾਂਕਰਨ ਦੀ ਮਿਆਦ ਵਿਚ 5 ਸਾਲ ਦਾ ਵਾਧਾ ਕਰ ਦਿੱਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ (39 teams from States, UTs and Regional Sports Boards participating)

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ/ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਅਬਰਨ ਅਸਟੇਟ/ਇੰਮਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਕੀਮਤਾਂ ਵਿਚ ਬਿਨਾਂ ਕਿਸੇ ਰਿਆਇਤ ਦੇ 5 ਫੀਸਦੀ ਰਾਖਵਾਂਕਰਨ ਦੀ ਸਹੂਲਤ ਵਿਚ 5 ਸਾਲ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਖਵਾਂਕਰਨ ਦੀ ਇਹ ਸਹੂਲਤ 31 ਦਸੰਬਰ 2021 ਨੂੰ ਖਤਮ ਕਰ ਦਿੱਤੀ ਗਈ ਸੀ ਪਰ ਹੁਣ ਲਏ ਫੈਸਲੇ ਨਾਲ ਇਹ ਸਹੂਲਤ 31 ਦਸੰਬਰ 2026 ਤੱਕ ਵਧਾ ਦਿੱਤੀ ਗਈ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਲੋਕ ਪੱਖੀ ਫੈਸਲੇ ਬਾਬਤ ਪੱਤਰ ਸਾਰੇ ਡਿਪਟੀ ਕਮਿਸ਼ਨਰਾਂ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਜਾਰੀ ਕਰ ਦਿੱਤਾ ਗਿਆ ਹੈ।

SHARE