ਪੰਜਾਬ ਪੁਲਿਸ (Punjab Police) ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

0
231
Punjab Police
Punjab Police

Punjab Police is committed to make Punjab a safe state according to the thinking of Chief Minister Bhagwant Mann:  ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।

ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਿਗਰਾਨੀ ਰੱਖਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਜੇਕਰ ਕੋਈ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਰਦਿਆਂ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

SHARE