ਡਿਪਟੀ ਕਮਿਸ਼ਨਰ ਵੱਲੋਂ ਬਨੂੜ ਮੰਡੀ ਦਾ ਦੌਰਾ Visit of Banur Mandi by DC

0
141
Visit of Banur Mandi by DC

Visit of Banur Mandi by DC

ਡਿਪਟੀ ਕਮਿਸ਼ਨਰ ਵੱਲੋਂ ਬਨੂੜ ਮੰਡੀ ਦਾ ਦੌਰਾ

* ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤਾ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਬਨੂੜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨਾਲ ਗੱਲਬਾਤ ਕਰਨ ਕੇ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਅਤੇ ਲਿਫਟਿੰਗ ਤੋਂ ਇਲਾਵਾ ਮੰਡੀਆਂ ਦੇ ਰੱਖ ਰਖਾਵ, ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਪਾਣੀ, ਪਖਾਨਿਆਂ, ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਸਬੰਧੀ ਕਾਰਜਾਂ ਦਾ ਵੀ ਜਾਇਜ਼ਾ ਲਿਆ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਅਤੇ ਪੈਦਾ ਹੁੰਦੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। Visit of Banur Mandi by DC

ਲਿਫਟਿੰਗ ਦੇ ਕਾਰਜ ’ਤੇ ਨਿਗਰਾਣੀ

Visit of Banur Mandi by DC

ਜ਼ਿਕਰਯੋਗ ਹੈ ਕਿ ਪਿਛਲੀ ਸ਼ਾਮ ਤੱਕ 31233 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ ਅਤੇ 30543 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 28523 ਮੀਟਰਕ ਟਨ ਜਦਕਿ ਪ੍ਰਾਈਵੇਟ ਏਜੰਸੀਆਂ ਨੇ 2019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਪਿਛਲੀ ਸ਼ਾਮ ਤੱਕ ਮੰਡੀਆਂ ਵਿੱਚ ਆਈ ਕਣਕ ਵਿੱਚੋਂ 98 ਫੀਸਦੀ ਦੀ ਖਰੀਦੀ ਕੀਤੀ ਜਾ ਚੁੱਕੀ ਹੈ।

ਇਸ ਤੋਂ ਪਹਿਲਾਂ ਇੱਕ ਮੀਟਿੰਗ ਦੌਰਾਨ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਣਕ ਦੀ ਲਿਫਟਿੰਗ ਦੇ ਕਾਰਜ ’ਤੇ ਰੋਜ਼ਮਰਾ ਦੇ ਆਧਾਰ ’ਤੇ ਨਿਗਰਾਣੀ ਰੱਖਣ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਹੋਰ ਕਣਕ ਲਈ ਜਗ੍ਹਾ ਬਣਦੀ ਰਹੇ। Visit of Banur Mandi by DC

ਪੰਜਾਬ ਸਰਕਾਰ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ

Visit of Banur Mandi by DC

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਕਿਰਤੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਦਪੇਸ਼ ਮੁਸ਼ਕਲ ਦਾ ਫੌਰੀ ਹੱਲ ਕੀਤਾ ਜਾਵੇ। ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ।ਗੌਰਤਲਬ ਹੈ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਕ ਟਨ ਕਣਕ ਹੋਣ ਦੀ ਸੰਭਾਵਨਾ ਹੈ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਏ.ਪੀ.ਸੀ. (ਯੂ.ਡੀ.) ਦਮਨਜੀਤ ਸਿੰਘ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। Visit of Banur Mandi by DC

Also Read :ਹਾਊਸਫੈੱਡ ਸੁਸਾਇਟੀ’ਚ ਵਿਸਾਖੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ Housefed Society

Also Read :ਬ੍ਰਿਜ ਲਾਲ ਜਾਸਲਾ ਸਰਬ-ਸੰਮਤੀ ਨਾਲ ਚੁਣੇ ਗਏ ਬਸਪਾ ਦੇ ਹਲਕਾ ਰਾਜਪੁਰਾ ਦੇ ਪ੍ਰਧਾਨ Bahujan Samaj Party

Also Read :MP ਕੋਟੇ ਦਾ ਬਜਟ ਆਉਣ ‘ਤੇ 20 ਲੱਖ ਦੀ ਗ੍ਰਾਂਟ ਗਊਸ਼ਾਲਾ ਨੂੰ ਸੌਂਪੀ ਜਾਵੇਗੀ-ਪ੍ਰਨੀਤ ਕੌਰ Maharani Praneet Kaur

Also Read :ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅੱਜ ਬਨੂੜ ਪਹੁੰਚ ਰਹੇ ਹਨ Member of Parliament Maharani Praneet Kaur

Also Read :ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights

Connect With Us : Twitter Facebook

 

SHARE