Baba Maharaj Singh ਜੀ ਨੂੰ ਮੁੱਖ ਮੰਤਰੀ ਨੇ ਦਿਤੀ ਸ਼ਰਧਾਂਜਲੀ

0
278
Baba Maharaj Singh

Baba Maharaj Singh

ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਇੰਡੀਆ ਨਿਊਜ਼, ਲੁਧਿਆਣਾ (ਰੱਬੋਂ ਉੱਚੀ) :

Baba Maharaj Singh ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਇਸ ਪਿੱਛੋਂ ਉਨਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Baba Maharaj Singh ਨੇ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱਤੇ ਚੱਲਣ ਲਈ ਕਿਹਾ।

Baba Maharaj Singh ਮਹਾਨ ਕ੍ਰਾਂਤੀਕਾਰੀ ਸਨ: ਮੁੱਖ ਮੰਤਰੀ

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ ਜਿਨਾਂ ਨੇ ਦੇਸ਼ ਦੀ ਆਜ਼ਾਦੀ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ : ਅੰਦੋਲਨ ਖ਼ਤਮ, ਐਲਾਨ ਬਾਕੀ

Connect With Us:-  Twitter Facebook

SHARE