Accident In Punjab : ਪਿੰਡ ਮੁਨੱਕਣ ਦੇ ਗੇਟ ਕੋਲ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਸਵੇਰੇ ਪਿੰਡ ਝਿੰਗੜ ਕਲਾ ਵਿਖੇ ਕੰਮ ਕਰਨ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 8.40 ਵਜੇ ਰਾਜ ਮਿਸਤਰੀ ਹਰਬੰਸ ਸਿੰਘ ਟਾਂਡਾ ਤੋਂ ਦਸੂਹਾ ਵੱਲ ਜਾ ਰਿਹਾ ਸੀ।
ਇਸੇ ਦੌਰਾਨ ਜਦੋਂ ਪਿੰਡ ਮੁਨੱਕਣ ਵੱਲ ਪੁੱਜਾ ਤਾਂ ਇੱਟਾਂ ਲੈ ਕੇ ਜਾ ਰਹੇ ਟਿੱਪਰ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਹਰਬੰਸ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ ਦੇ ਸੇਵਾਦਾਰ ਨੇ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Also Read : ਫੌਜ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਅਤੇ ਲਕਸ਼ਮਣ ਲੋਕਪਾਲ ਤੱਕ ਪਹੁੰਚਣ ਲਈ ਨਵਾਂ ਰਸਤਾ ਤਿਆਰ ਕੀਤਾ
Also Read : ਡੀਜੀਪੀ ਨੇ ਜਲੰਧਰ ਉਪ ਚੋਣ ਨੂੰ ਲੈ ਕੇ ਸੁਰੱਖਿਆ ਸਖ਼ਤ ਕਰਨ ਦੇ ਦਿੱਤੇ ਨਿਰਦੇਸ਼