Vigilance Action : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੱਕ ਵਣ ਗਾਰਡ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੋਗਾ ਜ਼ਿਲੇ ਦੇ ਬੱਗੜ ਜੰਗਲ ਬੀਟ ‘ਚ ਤਾਇਨਾਤ ਫਾਰੈਸਟ ਗਾਰਡ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਮਹਿਲਾ ਕਰਮਚਾਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਤੋਂ 1000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ਫੋਨ ‘ਤੇ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ, ਜਾਲ ਵਿਛਾ ਕੇ ਦੋਸ਼ੀ ਮਹਿਲਾ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਔਰਤ ਨੂੰ ਭਲਕੇ ਫਿਰੋਜ਼ਪੁਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Also Read : ਅੱਤਵਾਦੀ ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨ ‘ਤੇ ਅਲਰਟ, ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਚਲਾਈ
Also Read : ਫੌਜ ਨੇ ਗੁਰਦੁਆਰਾ ਹੇਮਕੁੰਟ ਸਾਹਿਬ ਅਤੇ ਲਕਸ਼ਮਣ ਲੋਕਪਾਲ ਤੱਕ ਪਹੁੰਚਣ ਲਈ ਨਵਾਂ ਰਸਤਾ ਤਿਆਰ ਕੀਤਾ
Also Read : ਡੀਜੀਪੀ ਨੇ ਜਲੰਧਰ ਉਪ ਚੋਣ ਨੂੰ ਲੈ ਕੇ ਸੁਰੱਖਿਆ ਸਖ਼ਤ ਕਰਨ ਦੇ ਦਿੱਤੇ ਨਿਰਦੇਸ਼