Bhakra canal new bridge ਕੈਬਨਿਟ ਮੰਤਰੀ ਨੇ ਨਵਾਂ ਪੁਲ ਲੋਕ ਅਰਪਿਤ ਕੀਤਾ

0
277
Bhakra canal new bridge

Bhakra canal new bridge

ਇੰਡੀਆ ਨਿਊਜ਼, ਸਮਾਣਾ : 

Bhakra canal new bridge ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਾਖੜਾ ਨਹਿਰ ‘ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 45 ਮੀਟਰ ਪੁਲ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਮੌਜੂਦਗੀ ਵਿੱਚ ਲੋਕ ਅਰਪਣ ਕੀਤਾ। ਇਸੇ ਮੌਕੇ ਉਨ੍ਹਾਂ ਨੇ 12.75 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਮਾਣਾ ਬਾਈਪਾਸ, ਸ਼ਹਿਰ ਦੀ ਮੁੱਖ ਸੜਕ ਨੂੰ ਅਪਗ੍ਰੇਡ ਕਰਨ ਸਮੇਤ ਸਮਾਣਾ-ਪਟਿਆਲਾ ਰੋਡ ‘ਤੇ ਫ਼ਤਹਿਪੁਰ ਵਿਖੇ ਸੜਕ ਦਾ ਵਿੰਗ ਕੱਢਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।

ਸੂਬੇ ਦੇ ਬੁਨਿਆਦੀ ਢਾਂਚੇ ‘ਚ ਇਤਿਹਾਸਕ ਸੁਧਾਰ ਕੀਤੇ (Bhakra canal new bridge)

ਇਸ ਦੌਰਾਨ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਬੁਨਿਆਦੀ ਢਾਂਚੇ ‘ਚ ਇਤਿਹਾਸਕ ਸੁਧਾਰ ਕੀਤੇ ਹਨ, ਜਿਸ ਦਾ ਰਾਜ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਹੋਇਆ ਹੈ।ਉਨ੍ਹਾਂ ਦੱਸਿਆ ਕਿ ਭਾਖੜਾ ਦੇ ਇਸ ਪੁਲ ਦੇ ਬਨਣ ਸਮੇਤ ਫਤਿਹਪੁਰ ਨੇੜੇ ਸੜਕ ਦਾ ਵਿੰਗ ਕੱਢੇ ਜਾਣ ਨਾਲ ਰਾਹਗੀਰਾਂਨੂੰ ਸੜਕ ਹਾਦਸਿਆਂ ਤੋਂ ਵੱਡੀ ਰਾਹਤ ਮਿਲੇਗੀ।

13 ਹਜਾਰ ਸਕੂਲਾਂ ਦੀ ਨੁਹਾਰ ਬਦਲੀ (Bhakra canal new bridge)

ਸਿੰਗਲਾ ਨੇ ਅੱਗੇ ਕਿਹਾ ਕਿ ਇੱਕ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਹੈ, ਜਿਸ ਨੇ ਆਪਣੇ ਕੁਲ 1250 ਦੇ ਕਰੀਬ ਸਕੂਲਾਂ ‘ਚੋਂ 400 ਦੇ ਕਰੀਬ ਸਕੂਲਾਂ ‘ਚ ਕੁਝ ਸੁਧਾਰ ਕਰਕੇ ਇਨ੍ਹਾਂ ਦੇ ਪ੍ਰਚਾਰ ਉਪਰ ਹੀ 6 ਸੌ ਕਰੋੜ ਰੁਪਏ ਖ਼ਰਚ ਦਿੱਤੇ। ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 19 ਹਜਾਰ ਸਕੂਲਾਂ ‘ਚੋਂ 13 ਹਜਾਰ ਸਕੂਲਾਂ ਦੀ ਨੁਹਾਰ ਬਦਲੀ ਅਤੇ ਸਿੱਖਿਆ ਦੇ ਖੇਤਰ ‘ਚ ਦੇਸ਼ ‘ਚੋਂ ਪਹਿਲੇ ਸਥਾਨ ‘ਤੇ ਆਇਆ ਪਰੰਤੂ ਅਸੀਂ ਆਪਣੀ ਇਸ ਪ੍ਰਾਪਤੀ  ਨੂੰ ਆਦਮੀ ਪਾਰਟੀ ਦੀ ਤਰ੍ਹਾਂ ਨਹੀਂ ਪ੍ਰਚਾਰਿਆ।

ਇਹ ਵੀ ਪੜ੍ਹੋ : State Institute of Medical Sciences Mohali ਇਸ ਸਾਲ ਤੋਂ ਸ਼ੁਰੂ ਹੋਣਗੀਆਂ ਐਮਬੀਬੀਐਸ ਦੀਆਂ ਕਲਾਸਾਂ

Connect With Us:-  Twitter Facebook

SHARE