BSF Firing On Drone : ਭਾਰਤੀ ਖੇਤਰ ਵਿੱਚ ਦਸਤਕ ਦੇਣ ਵਾਲੇ ਪਾਕਿਸਤਾਨੀ ਡਰੋਨਾਂ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਫਿਰ ਦੇਖਣ ਨੂੰ ਮਿਲੀ ਜਦੋਂ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰਦੇ ਹੋਏ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ।
ਇਸ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਵੱਲੋਂ ਫਾਇਰਿੰਗ ਕੀਤੀ ਗਈ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲਦਾ ਵਿੱਚ ਬੀ.ਓ.ਪੀ. ਬੀਤੀ ਰਾਤ 9.21 ਵਜੇ ਬਾਬਾ ਪੀਰ ਦੇ ਪਿੱਲਰ ਨੰਬਰ 135/12-13 ਤੋਂ ਪਾਕਿਸਤਾਨੀ ਡਰੋਨ ਦੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਦੀ 71 ਬਟਾਲੀਅਨ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਕਰੀਬ 6 ਰਾਊਂਡ ਫਾਇਰਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲੀਸ ਅਤੇ ਬੀ.ਐਸ.ਐਫ. ਸ਼ੱਕੀ ਇਲਾਕਿਆਂ ਨੂੰ ਸੀਲ ਕਰਕੇ ਸਰਹੱਦ ਨੇੜੇ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।
Also Read : Punjab Weather Alert : ਪੰਜਾਬ ‘ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ
Also Read : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਿਰਕਤ ਕਰਨਗੇ
Also Read : ਸਾਬਕਾ ਮੁੱਖ ਮੰਤਰੀ ਬਾਦਲ ਦੀਆਂ ਅਸਥੀਆਂ ਲੈ ਕੇ ਪਰਿਵਾਰ ਸ਼੍ਰੀ ਕੀਰਤਪੁਰ ਸਾਹਿਬ ਲਈ ਰਵਾਨਾ