ਏਡੀਸੀ ਵੱਲੋਂ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ Unexpected inspection by ADC

0
106
Unexpected inspection by ADC

Unexpected inspection by ADC

ਏਡੀਸੀ ਵੱਲੋਂ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ

  • ਲੋਕਾਂ ਦੇ ਕੰਮ ਬਿਨਾਂ ਦੇਰੀ ਹੋਣੇ ਚਾਹੀਦੇ ਹਨ: ਅਮਨਿੰਦਰ ਕੌਰ ਬਰਾੜ

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਏ.ਡੀ.ਸੀ.(ਜ) ਅਮਨਿੰਦਰ ਕੌਰ ਬਰਾੜ ਨੇ ਅੱਜ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਦੇ ਕਰਨ। ਇਸ ਮੌਕੇ ਉਨ੍ਹਾਂ ਤਹਿਸੀਲ ਦਫ਼ਤਰ ਦਾ ਰਿਕਾਰਡ ਵੀ ਚੈੱਕ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ। Unexpected inspection by ADC

ਸਮੇਂ ਸਿਰ ਦਫ਼ਤਰ ਪਹੁੰਚਣ ਅਧਿਕਾਰੀ

Unexpected inspection by ADC

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ‘ਤੇ ਉਨ੍ਹਾਂ ਨੇ ਬਨੂੜ ਤਹਿਸੀਲ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ ਤਾਂ ਜੋ ਦਫ਼ਤਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਬਣਾਇਆ ਜਾ ਸਕੇ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਪਹੁੰਚ ਕੇ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰਨ। Unexpected inspection by ADC

ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ

Unexpected inspection by ADC

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ ਸੰਕਲਪ ਹੈ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਨਗਰ ਕੌਂਸਲ ਬਨੂੜ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਅਤੇ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਤੋਂ ਇਲਾਵਾ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। Unexpected inspection by ADC

Also Read :ਖ਼ੁਰਾਕ ਪਦਾਰਥਾਂ ਸਬੰਧੀ ਗੈਰਮਿਆਰੀ ਤੇਲ ਵਰਤਣ ‘ਤੇ ਜੁਰਮਾਨਾ Penalty For Using Substandard Oil

Also Read :ਪੁਲਿਸ ਨੇ ਚੋਰਾਂ ਨੂੰ ਕੀਤਾ ਕਾਬੂ The Police Arrested The Thieves

Also Read :ਜਨਤਕ ਜਾਇਦਾਦ ‘ਤੇ ਕਬਜ਼ਾ ਕਰਨ ਦੀ ਕਾਰਵਾਈ ਦਾ ਵਿਰੋਧ Resisting Possession

Connect With Us : Twitter Facebook

 

SHARE