Punjab Government Focus on Education ਆਈਸੀਏਆਈ ਨਾਲ ਕੀਤਾ ਸਮਝੌਤਾ

0
287
Punjab Government Focus on Education
Punjab Government Focus on Education
ਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਕੀਤੀ ਪਹਿਲਕਦਮੀ
ਇੰਡੀਆ ਨਿਊਜ਼, ਚੰਡੀਗੜ੍ਹ:
Punjab Government Focus on Education ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।

ਵਿਦਿਆਰਥੀਆਂ ਨੂੰ ਮਿਲੇਗੀ ਮਦਦ (Punjab Government Focus on Education)

ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸ਼ਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਆਈਸੀਏਆਈ ਟੀਮ ਦਾ ਧੰਨਵਾਦ ਕੀਤਾ (Punjab Government Focus on Education)

ਸਿੱਖਿਆ ਮੰਤਰੀ ਨੇ ਸੀਏ ਅਸ਼ਵਨੀ ਗੁਪਤਾ ਅਤੇ ਆਈਸੀਏਆਈ ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ। ਜ਼ਿਕਰਯੋਗ ਹੈ ਕਿ ਆਈਸੀਏਆਈ ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ।
Connect With Us:-  Twitter Facebook
SHARE