Fire in Hoshiarpur : ਹੁਸ਼ਿਆਰਪੁਰ ਦੇ ਸ਼ਿਮਲਾ ਪਹਾੜੀ ਨੇੜੇ ਸਥਿਤ ਪੀ.ਸੀ.ਆਰ. ਟਾਵਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਕੁਝ ਹੀ ਸਮੇਂ ਵਿੱਚ ਅੱਗ ਪੂਰੀ ਇਮਾਰਤ ਵਿੱਚ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਫਾਇਰ ਕਰਮੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਤੁਰੰਤ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਕਰੀਬ 9 ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਅੱਗ ਲੱਗਣ ਕਾਰਨ ਇਮਾਰਤ ਦਾ ਕਾਫੀ ਨੁਕਸਾਨ ਹੋਇਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜਿਸ ਇਮਾਰਤ ਵਿਚ ਇਹ ਅੱਗ ਲੱਗੀ, ਉਸ ਵਿਚ ਇਕ ਮਸ਼ਹੂਰ ਜਿਮ ਅਤੇ ਇਕ ਮਸ਼ਹੂਰ ਰੈਸਟੋਰੈਂਟ ਹੈ। ਅੱਗ ਕਾਰਨ ਜਿਮ ਨੂੰ ਬਹੁਤ ਘੱਟ ਨੁਕਸਾਨ ਹੋਇਆ ਹੈ, ਜਦੋਂ ਕਿ ਰੈਸਟੋਰੈਂਟ ਅਤੇ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਹੈ।
Also Read : ‘ਆਪ’ ਦੇ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੂੰ 58,691 ਵੋਟਾਂ ਨਾਲ ਹਰਾਇਆ
Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ