Accident In Punjab : ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ‘ਤੇ ਕਸਬਾ ਕੁੱਪਕਲਾਂ ਵਿਖੇ ਚਿੱਕੜ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਅਨੁਸਾਰ ਮੋਟਰਸਾਈਕਲ ਲੁਧਿਆਣਾ ਵਾਲੇ ਪਾਸੇ ਤੋਂ ਆ ਰਿਹਾ ਸੀ।
ਕੁੱਪਕਲਾਂ ਦੀ ਮੁੱਖ ਸੜਕ ’ਤੇ ਖੜ੍ਹੇ ਗੰਦੇ ਪਾਣੀ ਦੇ ਚਿੱਕੜ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਇੱਕ ਮੋਟਰਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਕਾਰਨ ਗੱਡੀ ਦਾ ਅਗਲਾ ਹਿੱਸਾ ਟੁੱਟ ਗਿਆ ਅਤੇ ਮੋਟਰਸਾਈਕਲ ਤੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਕ ਗੰਭੀਰ ਜ਼ਖਮੀ ਨੂੰ ਮਲੇਰਕੋਟਲਾ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
Also Read : ‘ਆਪ’ ਦੇ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਨੂੰ 58,691 ਵੋਟਾਂ ਨਾਲ ਹਰਾਇਆ
Also Read : ਖੇਤਾਂ ‘ਚੋਂ ਮਿਲੀ 5 ਸਾਲਾ ਬੱਚੀ ਦੀ ਲਾਸ਼, ਪੁਲਸ ਨੇ ਸ਼ੁਰੂ ਕੀਤੀ ਜਾਂਚ
Also Read : ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਔਰਤ ਦਾ ਕਤਲ