- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਦਿੱਤੀ ਵਧਾਈ
Punjab Toppers Cash Prize : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਹੱਤਵਪੂਰਨ ਦਿਨ ਹੈ, ਜਿਸ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵਧਾਈ ਦੇ ਹੱਕਦਾਰ ਹਨ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਸਕੂਲੀ ਸਿੱਖਿਆ ਵਾਸਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫ਼ਲ ਹੋ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।
Also Read : ਪੰਜਾਬ ‘ਚ ਬਦਲੇਗਾ ਮੌਸਮ, ਅਗਲੇ 3 ਦਿਨਾਂ ਤੱਕ ਇਨ੍ਹਾਂ ਥਾਵਾਂ ‘ਤੇ ਮੀਂਹ ਦੀ ਸੰਭਾਵਨਾ
Also Read : ਕੀ ਦੁਨੀਆ ‘ਚ ਆਵੇਗੀ ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ, WHO ਨੇ ਚੇਤਾਵਨੀ ਦਿੱਤੀ, 2 ਕਰੋੜ ਲੋਕਾਂ ਦੀ ਮੌਤ ਹੋ ਜਾਵੇਗੀ
Also Read : ਤੂਫਾਨ ਨੇ ਵਧੀਆਂ ਬਿਜਲੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ, ਖਪਤਕਾਰਾਂ ਦੀਆਂ 5000 ਤੋਂ ਵੱਧ ਸ਼ਿਕਾਇਤਾਂ