ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ ‘ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

0
83
Cabinet Minister Baljit Kaur
  • ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ

ਚੰਡੀਗੜ੍ਹ, (Cabinet Minister Baljit Kaur) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ ।

ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ  ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।

ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

Also Read : ਪੁੱਤ ਦੀ ਨੇਮ ਪਲੇਟ ਪੜ੍ਹ ਕੇ ਰੋ ਪਈ ਮਾਂ, ਪੱਤਿਕਾ ‘ਤੇ ਲਿਖੀ ਸੀ ਇਹ ਲਾਈਨ

Also Read : ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

Also Read : ਸਿੱਧੂ ਮੂਸੇਵਾਲਾ ਅੱਜ ਵੀ ਪ੍ਰਸ਼ੰਸਕਾਂ ਦੇ ਦਿਲਾਂ ‘ਚ ਜ਼ਿੰਦਾ, ਕਤਲ ਤੋਂ ਪਹਿਲਾਂ ਕਈ ਗੀਤ ਰਿਕਾਰਡ ਕੀਤੇ

Connect With Us : Twitter Facebook
SHARE