ਪਾਕਿਸਤਾਨੀ ਡਰੋਨ ਫਿਰ ਭਾਰਤੀ ਸਰਹੱਦ ‘ਚ ਦਾਖਲ, BSF ਨੇ ਕੀਤੀ ਗੋਲੀਬਾਰੀ

0
92
BSF Firing On Pak Drone

BSF Firing On Pak Drone : ਪਾਕਿਸਤਾਨੀ ਡਰੋਨਾਂ ਦੀ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਪਾਕਿਸਤਾਨੀ ਡਰੋਨ ਨੇ ਜ਼ਿਲੇ ਦੇ ਅਧੀਨ ਆਉਂਦੇ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ ‘ਚ ਦਸਤਕ ਦਿੱਤੀ, ਜਿਸ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਵੱਲੋਂ 7 ਰਾਉਂਡ ਫਾਇਰ ਕੀਤੇ ਗਏ।

ਸੂਤਰਾਂ ਮੁਤਾਬਕ ਬੀਤੀ ਰਾਤ 10.30 ਵਜੇ ਭਾਰਤੀ ਸਰਹੱਦ ‘ਚ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. 103 ਬਟਾਲੀਅਨ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਕਰੀਬ 7 ਰਾਊਂਡ ਫਾਇਰਿੰਗ ਕੀਤੀ ਗਈ। ਕਰੀਬ 2 ਮਿੰਟ ਬਾਅਦ ਡਰੋਨ ਦੇ ਪਾਕਿਸਤਾਨ ਵੱਲ ਮੁੜਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ. ਸ਼ੱਕੀ ਇਲਾਕਿਆਂ ਨੂੰ ਸੀਲ ਕਰਕੇ ਸਰਹੱਦ ਦੇ ਨੇੜੇ ਦੇ ਸਾਰੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ।

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਅੰਮ੍ਰਿਤਸਰ ਦੇ ਰੈਸਟੋਰੈਂਟ ‘ਤੇ ਪੁਲਿਸ ਦਾ ਛਾਪਾ, 266 ਬੋਤਲਾਂ ਸ਼ਰਾਬ ਬਰਾਮਦ

Connect With Us : Twitter Facebook
SHARE