ਅੰਮ੍ਰਿਤਸਰ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਮਾਰਿਆ ਢੇਰ, 21 ਕਰੋੜ ਦੀ ਹੈਰੋਇਨ ਬਰਾਮਦ

0
82
BSF Shot Down Pakistani Drone

BSF Shot Down Pakistani Drone : ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਖੇਪ ਵੀ ਬੰਨ੍ਹੀ ਗਈ ਸੀ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਅਟਾਰੀ ਕੌਮਾਂਤਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਖੁਰਦ ਨੇੜੇ ਬੀਐਸਐਫ ਜਵਾਨਾਂ ਨੂੰ ਇਹ ਸਫ਼ਲਤਾ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾਂਦੀ ਹੈ।

Also Read :  CM ਭਗਵੰਤ ਮਾਨ ਅੱਜ ਵਾਤਾਵਰਨ ਦਿਵਸ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ

Also Read : ਲੁਧਿਆਣਾ ‘ਚ ASI ਰਿਸ਼ਵਤ ਲੈਂਦਾ ਫੜਿਆ ਗਿਆ, ਕੈਮਰੇ ਦੇ ਸਾਹਮਣੇ ਲੀਤੇ 1500 ਰੁਪਏ, ਸਸਪੈਂਡ

Also Read : ਫਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ, 40 ਕਰੋੜ ਦੀ ਹੈਰੋਇਨ ਬਰਾਮਦ, 2 ਨਸ਼ਾ ਤਸਕਰ ਕਾਬੂ

Connect With Us : Twitter Facebook
SHARE