Army Killed Terrorists in Kupwara : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਸ਼ੁੱਕਰਵਾਰ ਨੂੰ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ 5 ਵਿਦੇਸ਼ੀ ਅੱਤਵਾਦੀ ਮਾਰੇ ਗਏ। ਜੰਮੂ-ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸਾਲ ਕੁਪਵਾੜਾ ਸੈਕਟਰ ਵਿੱਚ ਘੁਸਪੈਠ ਦੀ ਇਹ ਪਹਿਲੀ ਵੱਡੀ ਕੋਸ਼ਿਸ਼ ਹੈ।
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ ਕਿ ਪੁਲਿਸ ਨੂੰ ਕੁਪਵਾੜਾ ਜ਼ਿਲ੍ਹੇ ਵਿੱਚ ਐਲਓਸੀ ਦੇ ਨਾਲ ਲੱਗਦੇ ਜੁਮਾਗੁੰਡ ਖੇਤਰ ਵਿੱਚ ਅੱਤਵਾਦੀਆਂ ਦੀ ਘੁਸਪੈਠ ਦੀ ਸੂਚਨਾ ਮਿਲੀ ਸੀ।
ਇਸ ਤੋਂ ਬਾਅਦ ਫੌਜ ਅਤੇ ਪੁਲਸ ਦੀ ਸੰਯੁਕਤ ਟੀਮ ਨੇ ਤਲਾਸ਼ੀ ਮੁਹਿੰਮ ‘ਚ ਇਨ੍ਹਾਂ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 13 ਜੂਨ ਨੂੰ ਕੁਪਵਾੜਾ ਜ਼ਿਲ੍ਹੇ ਦੇ ਐਲਓਸੀ ਦੇ ਨਾਲ ਲੱਗਦੇ ਡੋਬਨਾਰ ਮਾਛਲ ਇਲਾਕੇ ‘ਚ ਫ਼ੌਜ ਅਤੇ ਪੁਲਿਸ ਦੀ ਸਾਂਝੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਗਏ ਸਨ।
Also Read : ਯਾਤਰੀ ਧਿਆਨ ਦੇਣ, ਇਹ ਰੇਲ ਗੱਡੀਆਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨਹੀਂ ਰੁਕਣਗੀਆਂ
Also Read : CMS ਕੰਪਨੀ ਦਾ ਡਰਾਈਵਰ ਨਿਕਲਿਆ ਮਾਸਟਰਮਾਈਂਡ, ਲੁਧਿਆਣਾ ‘ਚ 8 ਕਰੋੜ ਦੀ ਲੁੱਟ ਦੀ ਗੁੱਥੀ ਸੁਲਝੀ
Also Read : CM ਮਾਨ ਦੀ ਅੱਜ ਕੇਂਦਰੀ ਮੰਤਰੀ ਪੁਰੀ ਨਾਲ ਹੋਵੇਗੀ ਮੀਟਿੰਗ, ਇਨ੍ਹਾਂ ਵਿਕਾਸ ਕਾਰਜਾਂ ‘ਤੇ ਹੋਵੇਗੀ ਚਰਚਾ