ਇੰਡੀਆ ਨਿਊਜ਼, ਚੰਡੀਗੜ੍ਹ:
Job Letter Handed Over to 11 Families : ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ `ਤੇ ਖਰਾ ਉਤਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।
ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ Job Letter Handed Over to 11 Families
ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।
ਇਹ ਵੀ ਪੜ੍ਹੋ : Illegal Mining in Punjab ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ : ਮੁੱਖ ਮੰਤਰੀ