Amit Shah Jammu and Kashmir Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 23-24 ਜੂਨ ਨੂੰ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਜੰਮੂ ਅਤੇ ਸ਼੍ਰੀਨਗਰ ‘ਚ ਕਈ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਾਹ ਸ਼ੁੱਕਰਵਾਰ ਸਵੇਰੇ ਜੰਮੂ ‘ਚ ਭਾਜਪਾ ਵਿਚਾਰਕ ਅਤੇ ਭਾਰਤੀ ਜਨ ਸੰਘ ਦੇ ਸੰਸਥਾਪਕ ਸਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਆਪਣੇ ਜੰਮੂ-ਕਸ਼ਮੀਰ ਦੌਰੇ ਦੀ ਸ਼ੁਰੂਆਤ ਕਰਨਗੇ। ਸੂਤਰਾਂ ਮੁਤਾਬਕ ਇਸ ਤੋਂ ਬਾਅਦ ਸ਼ਾਹ ਸਾਂਬਾ ਵਿਖੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਦਾ ਨੀਂਹ ਪੱਥਰ ਰੱਖਣਗੇ। ਉਹ ਸ਼ਹਿਰ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।
ਸੂਤਰਾਂ ਮੁਤਾਬਕ ਦੁਪਹਿਰ ਬਾਅਦ ਸ਼ਾਹ ਸ਼੍ਰੀਨਗਰ ਲਈ ਰਵਾਨਾ ਹੋਣਗੇ, ਜਿੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਰਾਜ ਭਵਨ ‘ਚ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਸੂਤਰਾਂ ਨੇ ਦੱਸਿਆ ਕਿ ਸ਼ਾਮ ਨੂੰ ਗ੍ਰਹਿ ਮੰਤਰੀ ਕੇਂਦਰੀ ਸੱਭਿਆਚਾਰਕ ਮੰਤਰਾਲੇ ਵੱਲੋਂ ਸ਼ਹਿਰ ‘ਚ ਆਯੋਜਿਤ ‘ਵਿਤਾਸਤਾ’ ਸਮਾਰੋਹ ‘ਚ ਸ਼ਿਰਕਤ ਕਰਨਗੇ। ਸੂਤਰਾਂ ਮੁਤਾਬਕ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ ਪਰਤਣ ਤੋਂ ਪਹਿਲਾਂ ਸ਼ਾਹ ਸ਼੍ਰੀਨਗਰ ‘ਚ ‘ਬਲੀਦਾਨ ਪਿਲਰ’ ਦਾ ਨੀਂਹ ਪੱਥਰ ਰੱਖਣਗੇ।
Also Read : ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਸੂਚੀ ਮੁੱਖ ਮੰਤਰੀ ਤੱਕ ਪਹੁੰਚੀ
Also Read : ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ SFJ ਅੱਤਵਾਦੀ ਗੁਰਪਤਵੰਤ ਪੰਨੂ ਮੌਤ ਤੋਂ ਡਰਨ ਲੱਗਾ, 2 ਦਿਨ ਲਈ ਰੂਪੋਸ਼ ਹੋ ਗਿਆ
Also Read : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ, ਦਸਤਾਰ ਸਜਾਉਣ ਦੀ ਰਸਮ ਪੂਰੀ ਹੋਈ