Ludhiana News: ਬੀਤੇ ਦਿਨਾਂ ਲੁਧਿਆਣਾ ਦੇ ਬੱਸ ਸਟੈਂਡ ਇਲਾਕੇ ਨੇੜੇ ਨਸ਼ੇ ਦੀ ਹਾਲਤ ਵਿੱਚ ਕੁੜੀਆਂ ਦੀ ਵੀਡੀਓ ਸਾਹਮਣੇ ਆਈ ਸੀ ਅਤੇ ਕਿਹਾ ਇਹ ਵੀ ਜਾ ਰਿਹਾ ਸੀ ਕਿ ਬੱਸ ਨੇੜੇ ਬਣੇ ਹੋਟਲਾਂ ਦੇ ਵਿੱਚ ਇਹ ਕੁੜੀਆਂ ਦੇਹ ਵਪਾਰ ਦਾ ਧੰਦਾ ਕਰਦੀਆਂ ਨੇ। ਜਿਸ ਤੋਂ ਬਾਅਦ ਇਹ ਮਾਮਲਾ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਦੇ ਧਿਆਨ ਵਿੱਚ ਆਇਆ ਤਾਂ ਪੁਲਿਸ ਨੇ ਓਥੇ ਜਾ ਕੇ ਮੌਕਾ ਵੇਖਿਆ। ਲਿਆਜਾ ਥਾਣਾ ਡਿਵੀਜ਼ਨ ਪੰਜ ਅਤੇ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਕੁੜੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅਤੇ 9 ਕੁੜੀਆਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਸ ਸਬੰਧ ਵਿਚ ਏਸੀਪੀ ਜਸਰੂਪ ਕੌਰ ਬਾਠ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਵੱਖ-ਵੱਖ ਧਾਰਾਵਾਂ ਤਹਿਤ ਇਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਉਧਰ ਗੱਲਬਾਤ ਕਰਦੇ ਹੋਏ ਏਸੀਪੀ ਸਿਵਲ ਲਾਈਨ ਜਸਰੂਪ ਕੌਰ ਬਾਠ ਨੇ ਕਿਹਾ ਕਿ ਬੀਤੇ ਦਿਨਾਂ ਮਿਲੀ ਸ਼ਿਕਾਇਤ ਤੋਂ ਬਾਅਦ ਥਾਣਾ ਡਿਲੀਜਨ ਪੰਜ ਪੁਲਿਸ ਅਤੇ ਬੱਸ ਸਟੈਂਡ ਚੌਕੀ ਨੇ ਤਿੰਨ ਨਸ਼ੇ ਦੀ ਹਾਲਤ ਵਿੱਚ ਕੁੜੀਆਂ ਨੂੰ ਕਾਬੂ ਕੀਤਾ ਹੈ ਅਤੇ 9 ਕੁੜੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਟਲਾਂ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਅਰੋਪੀ ਸਾਹਮਣੇ ਆਉਣਗੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਮੈਡੀਕਲ ਨਸ਼ੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਤੇ ਹਾਲੇ ਉਹਨਾਂ ਨੂੰ ਸ਼ੱਕ ਹੈ। ਅਤੇ ਜੋ ਵੀ ਜਾਂਚ ਦੌਰਾਨ ਪਾਇਆ ਗਿਆ ਉਸ ਖਿਲਾਫ ਐਕਸ਼ਨ ਲਿਆ ਜਾਵੇਗਾ। ਇਸ ਤੋਂ ਇਲਾਵਾ ਸਪਾਹ ਸੈਂਟਰਾਂ ਅਤੇ ਹੋਟਲਾਂ ਵਿੱਚ ਚੱਲ ਰਹੇ ਧੰਦੇ ਦਾ ਉਨ੍ਹਾਂ ਜਲਦ ਪਰਦਾਫ਼ਾਸ਼ ਕਰਨ ਦੀ ਗੱਲ ਕਹੀ ਅਤੇ ਕਿਹਾ ਕਿ ਵੱਖ ਵੱਖ ਟੀਮਾਂ ਦੇ ਜ਼ਰੀਏ ਇਹ ਮੁਹਿੰਮ ਜਾਰੀ ਰਹੇਗੀ।
Also Read