Gadar-2: 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਅਦਾਕਾਰ ਸੰਨੀ ਦਿਓਲ ਦੀ ਫਿਲਮ ਗਦਰ-2 ਨੂੰ ਲੈ ਕੇ ਉਨ੍ਹਾਂ ਦੇ ਹੀ ਸੰਸਦੀ ਹਲਕੇ ਗੁਰਦਾਸਪੁਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਅਤੇ ਕਾਂਗਰਸੀ ਆਗੂਆਂ ਨੇ ਫਿਲਮ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਮੰਗਲਵਾਰ ਨੂੰ ਉਨ੍ਹਾਂ ਨੇ ਪੋਸਟਰ ਲੈ ਕੇ ਇਸ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਫਿਲਮ ਦੇ ਬਾਈਕਾਟ ਦੀ ਅਪੀਲ ਕਰਦੇ ਪੋਸਟਰ ਲਗਾਏ ਗਏ ਹਨ। ਨੌਜਵਾਨ ਅਮਰਜੋਤ ਸਿੰਘ ਅਤੇ ਅੰਮ੍ਰਿਤਪਾਲ ਨੇ ਦੱਸਿਆ ਕਿ ਸੰਨੀ ਦਿਓਲ ਸਿਆਸਤ ਵਿੱਚ ਆਪਣੇ ਆਪ ਨੂੰ ਅਸਲੀ ਹੀਰੋ ਸਾਬਤ ਕਰ ਸਕਦਾ ਸੀ ਪਰ ਉਸ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਧੋਖੇ ਵਿੱਚ ਰੱਖਿਆ।
ਇਸ ਤੋਂ ਪਹਿਲਾਂ ਸ਼ਹਿਰ ਵਿੱਚ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਾਏ ਗਏ ਸਨ। ਨੌਜਵਾਨਾਂ ਨੇ ਦੱਸਿਆ ਕਿ ਸੰਨੀ ਦਿਓਲ ਫਿਲਮ ਦੀ ਪ੍ਰਮੋਸ਼ਨ ਲਈ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਗਿਆ ਸੀ ਪਰ ਉਸ ਨੇ 30 ਕਿਲੋਮੀਟਰ ਦੂਰ ਆਪਣੇ ਲੋਕ ਸਭਾ ਹਲਕੇ ਗੁਰਦਾਸਪੁਰ ਵਿੱਚ ਪੈਰ ਰੱਖਣਾ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ ਕਿ ਜੇਕਰ ਕੋਈ ਸੈਲੀਬ੍ਰਿਟੀ ਰਾਜਨੀਤੀ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇ।
ਇਹ ਵੀ ਪੜ੍ਹੋ: ਪਠਾਨਕੋਟ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ, ਮਾਸੂਮ ਤੇ ਛਾਲ ਮਾਰਦੇ ਹੋਏ ਡਿੱਗਿਆ ਗੇਟ, ਹਸਪਤਾਲ ‘ਚ ਮੌਤ