ਜਲੰਧਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਨੇ 40 ਲੱਖ ਦਾ ਕਰਜ਼ਾ ਚੁੱਕ ਕੇ ਆਪਣੇ ਪੁੱਤਰ ਨੂੰ ਭੇਜਿਆ ਸੀ ਅਮਰੀਕਾ

0
119
Life lost abroad

Life lost abroad: ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ 6 ਮਹੀਨੇ ਪਹਿਲਾਂ ਪਿੰਡ ਪਧਿਆਣਾ ਦੇ ਬਲਜੀਤ ਸਿੰਘ ਪੁੱਤਰ ਦਮਨਜੋਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 40 ਲੱਖ ਰੁਪਏ ਲਗਾ ਕੇ ਨੌਕਰੀ ਲਈ ਅਮਰੀਕਾ ਭੇਜਿਆ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਮਨਜੋਤ ਸਿੰਘ ਦੀ ਲਾਸ਼ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰਨਾ ਚਾਹੁੰਦੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਬੇਟੇ ਨੂੰ ਕਦੇ ਕੋਈ ਵੱਡੀ ਬਿਮਾਰੀ ਨਹੀਂ ਸੀ ਹੋਈ ਪਰ ਉਸ ਦੀਆਂ ਸਾਰੀਆਂ ਖੁਸ਼ੀਆਂ ਇੱਕ ਝਟਕੇ ਵਿੱਚ ਖੋਹ ਲਈਆਂ ਗਈਆਂ।

SHARE