India News (ਇੰਡੀਆ ਨਿਊਜ਼), Dashmesh Wrestling Arena, ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਪੰਜਾਬ ਦੇ ਵਿੱਚ ਸ਼ੁਰੂ ਕੀਤੀ ਗਈ ਖੇਡਾਂ ਵਤਨ ਪੰਜਾਬ ਦੀਆਂ ਸਟੇਟ ਪੱਧਰੀ ਮੁਕਾਬਲੇ ਵਿੱਚ ਕੁਸ਼ਤੀ ਮੁਕਾਬਲੇ ਜੋ ਤਰਨਤਾਰਨ ਵਿਖੇ ਕਰਵਾਈਆਂ ਗਈਆਂ। ਇਸ ਵਿੱਚ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਪਹਿਲਵਾਨਾ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ।
ਬੱਚਿਆਂ ਨੂੰ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ
ਮੁਕਾਬਲੇ ਵਿੱਚ ਦਸ਼ਮੇਸ਼ ਕੁਸ਼ਤੀ ਅਖਾੜਾ ਦੇ ਪਹਿਲਵਾਨ ਪ੍ਰਿੰਸਪਾਲ ਸਿੰਘ ਨੇ ਸੋਨੇ ਦਾ ਤਗਮਾ ਅਤੇ ਕਮਲਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਅਤੇ ਖੁਸ਼ਪ੍ਰੀਤ ਕੌਰ ਨੇ ਕੁੜੀਆਂ ਦੇ ਕੁਸ਼ਤੀ ਮੁਕਾਬਲੇ ਵਿੱਚੋਂ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਤੇ ਅਖਾੜੇ ਦੇ ਸੰਚਾਲਕ ਰਜਿੰਦਰ ਕੁਮਾਰ ਨੇ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਦਸ਼ਮੇਸ਼ ਕੁਸ਼ਤੀ ਅਖਾੜੇ ਦੇ ਪਹਿਲਵਾਨ ਰਿੰਕੂ ਸ਼ਰਮਾ ਕੋਚ ਦੀ ਅਗਵਾਈ ਅਤੇ ਦੇਖ ਰੇਖ ਵਿੱਚ ਦਿਨ ਰਾਤ ਅਖਾੜਾ ਅੱਗੇ ਵੱਧ ਰਹੇ ਰਿਹਾ ਹੈ। ਉਹਨਾਂ ਇਸ ਮੌਕੇ ਤੇ ਕਮੇਟੀ ਮੈਂਬਰਾਂ ਅਤੇ ਸਮੂਹ ਨਗਰ ਵਾਸੀਆਂ ਦਾ ਵੀ ਧੰਨਵਾਦ ਕੀਤਾ।
ਖੇਡਾਂ ਵਤਨ ਪੰਜਾਬ ਦੀਆਂ
ਸੀ ਐਮ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ। ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲੇ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਿੱਚ ਇਹ ਖੇਡਾਂ ਲਾਹੇਵੰਦ ਸਿੱਧ ਹੋ ਰਹੀਆਂ ਹਨ। ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾ ਰਹੀਆ ਹਨ।
ਇਹ ਵੀ ਪੜ੍ਹੋ ……..