India News (ਇੰਡੀਆ ਨਿਊਜ਼), Pollution Free Diwali, ਚੰਡੀਗੜ੍ਹ : ਦੀਵਾਲੀ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ ਤਿਉਹਾਰ ਹੈ। ਦੀਵਾਲੀ ਦਾ ਤਿਉਹਾਰ ਪਿਆਰ ਨਾਲ ਮਨਾਉਣਾ ਚਾਹੀਦਾ ਹੈ। ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਉਣਾ ਅੱਜ ਸਮੇਂ ਦੀ ਲੋੜ ਹੈ। ਇਹ ਵਿਚਾਰ ਪੰਜਾਬ ਇਨਫੋਟੈਕ ਦੇ ਸਾਬਕਾ ਪ੍ਰਧਾਨ ਅਤੇ ਉਘੇ ਸਮਾਜ ਸੇਵੀ ਐਸ.ਐਮ.ਸੰਧੂ ਨੇ ਪ੍ਰਗਟ ਕੀਤੇ। ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਵਾਤਾਵਰਨ ਦਿਨੋਂ-ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ।
ਪ੍ਰਦੂਸ਼ਣ ਇਕ ਸੰਵੇਦਨਸ਼ੀਲ ਮੁੱਦਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਨੂੰ ਵੀ ਪ੍ਰਦੂਸ਼ਣ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਸਖ਼ਤ ਰੁਖ਼ ਦਿਖਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਦਿਵਾਲੀ ਦਾ ਤਿਉਹਾਰ ਰਲ ਮਿਲ ਕੇ ਮਨਾਣਾ ਚਾਹੀਦਾ ਹੈ। ਉਹ ਵੀ ਇਸ ਤਰਾਂ ਜਿਸ ਦੇ ਨਾਲ ਭਾਈਚਾਰਕ ਏਕਤਾ ਤਾਂ ਨਜ਼ਰ ਆਵੇ ਪਰ ਇਹ ਤਿਹਾਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਮਨਾਣਾ ਚਾਹੀਦਾ ਹੈ
ਇੱਕ ਜ਼ਿੰਮੇਵਾਰ ਨਾਗਰਿਕ ਬਣੋ
ਐਸਐਮਐਸ ਸੰਧੂ ਨੇ ਕਿਹਾ ਕਿ ਸਾਨੂੰ ਪਟਾਕਿਆਂ ਤੋਂ ਬਿਨਾਂ ਦੀਵਾਲੀ ਮਨਾ ਕੇ ਆਪਣੇ ਆਪ ਨੂੰ ਜ਼ਿੰਮੇਵਾਰ ਨਾਗਰਿਕ ਸਾਬਤ ਕਰਨਾ ਚਾਹੀਦਾ ਹੈ। ਪਟਾਕਿਆਂ ਦੇ ਧੂੰਏਂ ਕਾਰਨ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਕਈ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੇ ‘ਚ ਪਟਾਕਿਆਂ ਤੋਂ ਬਚਣਾ ਹੀ ਬਿਹਤਰ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਹਿਯੋਗ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਐਸਐਮਐਸ ਸੰਧੂ ਨੇ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਰਲ ਮਿਲ ਕੇ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਭਾਈਵਾਲ ਬਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ ……..