India News (ਇੰਡੀਆ ਨਿਊਜ਼), Cases Of Stubble Burning Reduced, ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਸਨ। ਉੱਥੇ ਹੀ ਬਠਿੰਡਾ ਵਿੱਚ ਪਿਛਲੇ ਕਈ ਦਿਨਾਂ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਸੀ ਅਤੇ ਹਵਾ ਦੇ ਪ੍ਰਦੂਸ਼ਣ ਵਿੱਚ ਵੀ ਬਠਿੰਡਾ ਪਹਿਲੇ ਨੰਬਰ ਤੇ ਸੀ।
ਪਰ ਹੁਣ ਲਗਾਤਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਦਿਨ ਵਿੱਚ 100 ਮਾਮਲੇ ਸਾਹਮਣੇ ਆਏ।
ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਚ ਗਿਰਾਵਟ
ਡੀਸੀ ਬਠਿੰਡਾ ਸ਼ੌਕਤ ਅਹਿਮਦ ਭਰੇ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਇੱਕ ਦਿਨ ਵਾਧਾ ਦਰਜ ਕੀਤਾ ਗਿਆ ਸੀ ਲੇਕਿਨ ਹੁਣ ਸਥਿਤੀ ਬਿਲਕੁਲ ਠੀਕ ਹੈ। ਲਗਾਤਾਰ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾ ਰਹੇ ਹਨ ਅਤੇ ਵੱਡੇ ਪੱਧਰ ਤੇ ਲੋਕ ਸਮਝ ਵੀ ਰਹੇ ਹਨ।
ਆਉਣ ਵਾਲੇ ਸਮੇਂ ਵਿੱਚ ਇਹ ਬਿਲਕੁਲ ਠੀਕ ਹੋ ਜਾਵੇਗਾ। ਕਿਉਂਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 15% ਝੋਨੇ ਦਾ ਰਕਬਾ ਵਧਿਆ ਹੈ ਪਰ ਮਾਮਲੇ 40% ਘਟੇ ਹਨ।
ਬਠਿੰਡਾ ਪੰਜਵੇਂ ਨੰਬਰ ਤੇ
ਪਿਛਲੇ ਕੁਝ ਦਿਨ ਪਹਿਲਾਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਬਠਿੰਡਾ ਪਹਿਲੇ ਨੰਬਰ ਤੇ ਸੀ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਬਠਿੰਡਾ ਹੁਣ ਪੰਜਵੇਂ ਨੰਬਰ ਤੇ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਾਵਾ ਕੀਤਾ ਕਿ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਕਿਉਂਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਰੋਕਣ ਵਿੱਚ ਵੱਡੇ ਪੱਧਰ ਤੇ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ :Maat Pitaa Gaudham : ਮਾਤ ਪਿਤਾ ਗੋਧਾਮ ਮਹਾਂਤੀਰਥ ਵਿੱਚ 20 ਨੂੰ ਗੋਪਾਅਸ਼ਟਮੀ ਮਹਾਂਉਤਸਵ ਦਾ ਆਯੋਜਨ