India News (ਇੰਡੀਆ ਨਿਊਜ਼), Ludhiana Kidnapping Incident, ਚੰਡੀਗੜ੍ਹ :
ਪੰਜਾਬ ਵਿੱਚ ਅਮਨ ਅਮਾਨ ਦੀ ਸਥਿਤੀ ਨੂੰ ਲੈ ਕੇ ਸਵਾਲ ਖੜੇ ਹੋਣ ਲੱਗੇ ਹਨ। ਮਾਮਲਾ ਲੁਧਿਆਣਾ ਦੀ ਘਟਨਾ ਦੇ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਲੁਧਿਆਣਾ ਦੇ ਵਪਾਰੀ ਨੂੰ ਅਗਵਾਹ ਕਰਕੇ ਫਿਰੋਤੀ ਮੰਗਣ ਦੇ ਮਾਮਲੇ ਤੇ ਗਰਮਾਈ ਸਿਆਸਤ ਵਿਰੋਧੀਆਂ ਨੇ ਕਿਹਾ ਨਹੀਂ ਹੈ ਪੰਜਾਬ ਚ ਕਾਨੂੰਨ ਵਿਵਸਥਾ, ਕਾਰੋਬਾਰੀਆਂ ਨੇ ਕਿਹਾ ਅਸੀਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਾਂ।
ਲੁਧਿਆਣਾ ਚ ਕਾਰੋਬਾਰੀ ਨੂੰ ਬੰਧਕ ਬਣਾ ਕੇ ਉਸ ਦੇ ਪਰਿਵਾਰ ਤੋਂ ਫਿਰੋਤੀ ਮੰਗਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਤੇ ਹੁਣ ਸਿਆਸਤ ਵੀ ਭੱਖ ਗਈ ਹੈ, ਇੱਕ ਪਾਸੇ ਜਿੱਥੇ ਕਾਰੋਬਾਰੀਆਂ ਨੇ ਖੁਦ ਨੂੰ ਆਸੁਰੱਖਿਆ ਤੋਂ ਦੱਸਿਆ ਹੈ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਵੀ ਅਮਨ ਅਮਾਨ ਦੀ ਸਥਿਤੀ ਨੂੰ ਲੈ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ।
ਵਿਰੋਧੀ ਪਾਰਟੀਆਂ ਨੇ ਚੁੱਕੇ ਸਵਾਲ
ਅਕਾਲੀ ਦਲ ਦੇ ਆਗੂ ਨੇ ਪੰਜਾਬ ਵਾਸੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 1400 ਪੁਲਿਸ ਮੁਲਾਜ਼ਮ ਤਾਂ ਮੁੱਖ ਮੰਤਰੀ ਦੇ ਨਾਲ ਹੁੰਦੇ ਹਨ ਅਤੇ ਬਾਕੀ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸੁਰੱਖਿਆ ਵਿੱਚ ਤੈਨਾਤ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਆਮ ਲੋਕ ਅਤੇ ਵਪਾਰੀ ਕਿਵੇਂ ਸੁਰੱਖਿਅਤ ਹੋ ਸਕਦੇ ਹਨ।
ਲੁਧਿਆਣਾ ਘਟਨਾ ਨੂੰ ਲੈ ਕੇ ਭਾਜਪਾ ਆਗੂ ਵੀ ਮੈਦਾਨ ਵਿੱਚ ਆ ਚੁੱਕੇ ਹਨ। ਭਾਜਪਾ ਦੇ ਬੁਲਾਰੇ ਗੁਰਦੀਪ ਗੋਸ਼ਾ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਅਜਿਹੇ ਹਾਲਾਤ ਕਦੇ ਵੀ ਨਹੀਂ ਸਨ ਜੋ ਹੁਣ ਬਣ ਚੁੱਕੇ ਨੇ। ਕਾਰੋਬਾਰੀ ਨੂੰ ਅਗਵਾਹ ਕਰਨ ਦੇ ਮਾਮਲੇ ਤੇ ਉਹਨਾਂ ਦੇ ਪਰਿਵਾਰਿਕ ਕਾਰੋਬਾਰੀ ਮੈਂਬਰਾਂ ਨੇ ਕਿਹਾ ਕਿ ਸਾਰੇ ਹੀ ਵਪਾਰੀ ਵਰਗ ਆ ਸੁਰੱਖਿਤ ਮਹਿਸੂਸ ਕਰ ਰਿਹਾ ਹੈ।
ਇਸ ਤਰ੍ਹਾਂ ਕਦੇ ਵੀ ਨਹੀਂ ਹੋਇਆ ਸੀ ਕਿ ਕਿਸੇ ਵਪਾਰੀ ਨੂੰ ਅਗਵਾਹ ਕਰ ਲਿਆ ਹੋਵੇ ਅਤੇ ਗੋਲੀ ਮਾਰ ਕੇ ਸੁੱਟ ਦਿੱਤਾ ਹੋਵੇ, ਉਹਨਾਂ ਕਾਰਵਾਈ ਦੀ ਮੰਗ ਕੀਤੀ।
ਪੁਲਿਸ ਕਾਰਵਾਈ ਜਾਰੀ ਹੈ
ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਹੈ ਕਿ ਅਮਨ ਅਮਾਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਕਿਸੇ ਤਰ੍ਹਾਂ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੁਲਿਸ ਇਸ ਤੇ ਕਾਰਵਾਈ ਕਰ ਰਹੀ ਹੈ ਅਸੀਂ ਪੁਲਿਸ ਦੀ ਹੋਰ ਮੁਸ਼ਤੈਦੀ ਫੋਕਲ ਪੁਆਇੰਟ ਇਲਾਕਿਆਂ ਦੇ ਵਿੱਚ ਵਧਾਵਾਂਗੇ। ਅਸੀਂ ਲਗਾਤਾਰ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ :Suicide By Youth In Kharar : ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿੰਦੇ ਨੌਜਵਾਨ ਵੱਲੋਂ ਆਤਮਹੱਤਿਆ