Pensioners’ Court : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨਿਬੇੜਨ ਲਈ 22 ਨੂੰ ਪੈਨਸ਼ਨ ਅਦਾਲਤ

0
125
Pensioners' Court

India News (ਇੰਡੀਆ ਨਿਊਜ਼), Pensioners’ Court, ਚੰਡੀਗੜ੍ਹ : ਸੀ.ਐਮ.ਐਫ.ਓ. ਇੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਨਸ਼ਨਰਾਂ ਦੀ ਸ਼ਿਕਾਇਤਾਂ ਦੇ ਨਿਬੇੜੇ ਲਈ ਇੰਡੀਅਨ ਆਡਿਟ ਅਤੇ ਅਕਾਊਂਟ ਡਿਪਾਰਟਮੈਂਟ ਵੱਲੋਂ 22 ਨਵੰਬਰ ਨੂੰ ਆਡਿਟ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਦੇ ਮੀਟਿੰਗ ਹਾਲ ਵਿਖੇ ਪੈਨਸ਼ਨ ਅਦਾਲਤ ਲਾਈ ਜਾ ਰਹੀ ਹੈ।

ਸੀ.ਐਮ.ਐਫ.ਓ. ਨੇ ਅੱਗੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹੋਣਗੇ।

ਆਪਣੇ ਜਾਂ ਪਰਿਵਾਰਕ ਪੈਨਸ਼ਨ ਦੇ ਮਾਮਲੇ

ਉਨ੍ਹਾਂ ਪੈਨਸ਼ਨਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 22 ਨਵੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੀ ਇਸ ਪੈਨਸ਼ਨ ਅਦਾਲਤ ਵਿੱਚ ਆਪਣੇ ਜਾਂ ਪਰਿਵਾਰਕ ਪੈਨਸ਼ਨ ਦੇ ਮਾਮਲੇ ਲਿਆ ਸਕਦੇ ਹਨ।

ਸੀ.ਐਮ.ਐਫ.ਓ. ਨੇ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਪੈਨਸ਼ਨ ਅਦਾਲਤ ਵਿੱਚ ਆਉਣ ਵਾਲੇ ਕਿਸੇ ਵੀ ਪੈਨਸ਼ਨਰ ਨੂੰ ਅਸੁਵਿਧਾ ਨਾ ਹੋਵੇ।

ਸ਼ਿਕਾਇਤਾਂ ਦਾ ਸਥਾਈ ਤੇ ਢੁੱਕਵਾਂ ਹੱਲ

ਸੀ.ਐਮ.ਐਫ.ਓ. ਨੇ ਕਿਹਾ ਕਿ ਵੱਧ ਤੋਂ ਵੱਧ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਥਾਈ ਤੇ ਢੁੱਕਵਾਂ ਹੱਲ ਯਕੀਨੀ ਬਣਾਉਂਦਿਆਂ ਪੈਨਸ਼ਨ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

ਪੈਨਸ਼ਨ ਅਦਾਲਤ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹੋਣਗੇ।

 

SHARE