India News (ਇੰਡੀਆ ਨਿਊਜ਼), Applications Are Invited, ਚੰਡੀਗੜ੍ਹ : ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ, ਐਸ.ਏ.ਐਸ. ਨਗਰ ਚੇਤਨ ਖੰਨਾ ਵੱਲੋਂ ਜ਼ਿਲ੍ਹੇ ਦੀਆਂ ਖੇਤੀਬਾੜੀ ਜ਼ਮੀਨਾਂ ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਦੇ ਚਾਹਵਾਨ ਖੇਤ ਮਾਲਕਾਂ ਪਾਸੋਂ ਜ਼ਿਲ੍ਹਾ ਸਰਵੇਖਣ ਰਿਪੋਰਟ ਚ ਸ਼ਾਮਿਲ ਹੋਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਰਵੇਖਣ ਰਿਪੋਰਟ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਮਾਇਨਿੰਗ ਮੈਨੇਜਮੈਂਟ ਗਾਈਡ ਲਾਇਨਜ਼
ਇਸ ਲਈ ਜੇਕਰ ਕੋਈ ਖੇਤ ਮਾਲਕ ਆਪਣੇ ਖੇਤ ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਕਰਵਾਉਣਾ ਚਾਹੁੰਦਾ ਹੈ ਤਾਂ ਭਾਰਤ ਸਰਕਾਰ ਦੇ ਵਾਤਾਵਰਣ, ਵਣ ਅਤੇ ਜਲਵਾਯੂ ਤਬਦੀਲੀ ਬਾਰੇ ਮੰਤਰਾਲੇ ਵੱਲੋਂ ਜਾਰੀ ਸਸਟਨੇਬਲ ਸੈਂਡ ਮਾਇਨਿੰਗ ਮੈਨੇਜਮੈਂਟ ਗਾਈਡ ਲਾਇਨਜ਼, 2016 ਅਤੇ ਇੰਫੋਰਸਮੈਂਟ ਐਂਡ ਮੋਨੀਟਰਿੰਗ ਗਾਈਡ ਲਾਇਨਜ਼ ਫਾਰ ਸੈਂਡ ਮਾਇਨਿੰਗ 2020 ਅਤੇ ਸੁਪਰੀਮ ਕੋਰਟ, ਹਾਈ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕੀਤੀ ਜਾਵੇਗੀ।
ਰੇਤ ਅਤੇ ਬਜਰੀ ਦੀ ਮਾਈਨਿੰਗ
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਚੋਂ ਰੇਤ ਅਤੇ ਬਜਰੀ ਦੀ ਮਾਈਨਿੰਗ ਲਈ ਜ਼ਿਲ੍ਹਾ ਸਰਵੇਖਣ ਰਿਪੋਰਟ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ ਤਾਂ ਆਪਣੀਆਂ ਅਰਜ਼ੀਆਂ ਮਾਲ ਰਿਕਾਰਡ ਸਮੇਤ ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ, ਜਾਂ ਆਪਣੇ ਸਬੰਧਤ ਐਸ ਡੀ ਐਮ ਦਫ਼ਤਰ (ਖਰੜ, ਮੋਹਾਲੀ, ਡੇਰਾਬੱਸੀ) ਵਿਖੇ ਜਮ੍ਹਾਂ ਕਰਵਾ ਸਕਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨਾਂ ਜ਼ਿਲ੍ਹਾ ਸਰਵੇਖਣ ਰਿਪੋਰਟ ਵਿੱਚ ਸ਼ਾਮਿਲ ਕੀਤੇ, ਕਿਸੇ ਵੀ ਵਿਅਕਤੀ ਨੂੰ ਆਪਣੀ ਜ਼ਮੀਨ ਵਿੱਚੋਂ ਰੇਤਾਂ/ਗ੍ਰੈਵਲ ਦੀ ਮਾਈਨਿੰਗ ਦੀ ਮੰਨਜੂਰੀ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ :Bicycle Rally Against Drugs : ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਬੀ.ਐਸ.ਐਫ ਵੱਲੋਂ ਨਸ਼ਿਆਂ ਵਿਰੁੱਧ ਸਾਈਕਲ ਰੈਲੀ
ਇਹ ਵੀ ਪੜ੍ਹੋ :Four-Day Book Fair : ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਚਾਰ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ