Review Of Development Activities : ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ

0
133
Review Of Development Activities

India News (ਇੰਡੀਆ ਨਿਊਜ਼), Review Of Development Activities, ਚੰਡੀਗੜ੍ਹ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਪੇਂਡੂ ਖੇਤਰਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।

ਇਸੇ ਲੜੀ ਤਹਿਤ 75 ਸਾਂਝੇ ਜਲ ਤਲਾਬ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਦਾ ਕੰਮ ਮੁਕੰਮਲ ਹੋ ਗਿਆ ਹੈ। ਇਨ੍ਹਾਂ ’ਚੋਂ ਬਲਾਕ ਡੇਰਾਬੱਸੀ ਵਿੱਚ 21 ਵਿਚੋਂ 21, ਖਰੜ ਵਿੱਚ 15 ਵਿੱਚੋਂ 11, ਮਾਜਰੀ ਵਿੱਚ 22 ਵਿੱਚੋਂ 15 ਅਤੇ ਮੋਹਾਲੀ ਵਿੱਚ 17 ਵਿਚੋਂ 13 ਸਾਂਝੇ ਜਲ ਤਲਾਬ ਬਣਾਏ ਜਾ ਚੁੱਕੇ ਹਨ।

ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਆਦੇਸ਼

ਏ ਡੀ ਸੀ ਚੌਧਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਕਰੀਬ 386.94 ਲੱਖ ਰੁਪਏ ਦੀ ਲਾਗਤ ਨਾਲ 129 ਖੇਡ ਮੈਦਾਨ ਬਣਾਏ ਜਾਣੇ ਹਨ। ਜਿਸ ਤਹਿਤ ਡੇਰਾਬੱਸੀ ਵਿਚ 36 ਵਿਚੋਂ 03, ਖਰੜ ਵਿਚ 26 ਵਿਚੋਂ 06, ਮਾਜਰੀ ਵਿੱਚ 38 ਵਿੱਚੋਂ 10 ਅਤੇ ਮੋਹਾਲੀ ਵਿਚ 29 ਵਿਚੋਂ 01 ਖੇਡ ਮੈਦਾਨ ਤਿਆਰ ਹੋ ਗਏ ਹਨ।

ਉਨ੍ਹਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖੋ-ਵੱਖ ਪਿੰਡਾਂ ਵਿਚ ਬਣਾਏ ਜਾ ਰਹੇ ਖੇਡ ਮੈਦਾਨਾਂ ਤੇ ਸਾਂਝੇ ਜਲ ਤਲਾਬਾਂ ਦਾ ਕੰਮ ਤੇਜ਼ ਕਰਨ ਅਤੇ ਮਿੱਥੇ ਸਮੇਂ ’ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡਾਂ ਵਿਚ ਚੱਲ ਰਹੇ ਹੋਰ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਵੀ ਦਿੱਤੇ।

ADC ਨੇ ਦੱਸਿਆ ਕਿ ਪਿੰਡਾਂ ਦੇ ਸਕੂਲਾਂ ਵਿਚ ਕਰੀਬ 960 ਲੱਖ ਰੁਪਏ ਦੀ ਲਾਗਤ ਨਾਲ ਵੱਖੋ-ਵੱਖ 443 ਵਿਕਾਸ ਕਾਰਜ ਕਰਵਾਏ ਜਾਣੇ ਸਨ, ਜਿਨ੍ਹਾਂ ਵਿਚੋਂ 397 ਕਾਰਜ ਮੁਕੰਮਲ ਕਰ ਲਏ ਗਏ ਹਨ ਤੇ ਬਾਕੀ ਸਬੰਧੀ ਕੰਮ ਜਾਰੀ ਹੈ।

ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ

ADC ਚੌਧਰੀ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਨਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅਕਤੂਬਰ ਮਹੀਨੇ ਦੌਰਾਨ ਜ਼ਿਲ੍ਹੇ ਵਿੱਚ 636 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।

ਇਸ ਦੌਰਾਨ 06 ਪਲੇਸਮੈਂਟ ਕੈਂਪ ਲਾਏ ਗਏ ਅਤੇ ਕਰੀਬ 272 ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ। ਕਰੀਬ 2055 ਨੌਜਵਾਨਾਂ ਦੀ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਕੀਤੀ ਗਈ ਹੈ।

ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਜਾਂ ਹੁਨਰੀ ਸਿਖਲਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ।

ਵਧੀਕ ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾ ਕੇ ਪਿੰਡਾਂ ’ਚ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ, ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ।

ਰੇਨਵਾਟਰ ਹਾਰਵੈਸਟਿੰਗ ਢਾਂਚਾ ਵਿਕਸਤ

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਵਿਚ 3522 ਲੱਖ ਰੁਪਏ ਖਰਚੇ ਜਾਣੇ ਹਨ ਤੇ ਹੁਣ ਤਕ 2250.5 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਰੇਨਵਾਟਰ ਹਾਰਵੈਸਟਿੰਗ ਢਾਂਚਾ ਵਿਕਸਤ ਕਰਨ, ਛੱਪੜਾਂ ਨੂੰ ਸਾਫ਼ ਕਰਨ ਤੇ ਗ਼ਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫ਼ੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ :Bicycle Rally Against Drugs : ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਬੀ.ਐਸ.ਐਫ ਵੱਲੋਂ ਨਸ਼ਿਆਂ ਵਿਰੁੱਧ ਸਾਈਕਲ ਰੈਲੀ

ਇਹ ਵੀ ਪੜ੍ਹੋ :Four-Day Book Fair : ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਾਲੀ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਚਾਰ ਰੋਜ਼ਾ ਪੁਸਤਕ ਮੇਲੇ ਦੀ ਸ਼ੁਰੂਆਤ ਕੀਤੀ

 

SHARE