India News (ਇੰਡੀਆ ਨਿਊਜ਼), CM PunjabTirth Yatra Yojana, ਚੰਡੀਗੜ੍ਹ : ਪੰਜਾਬ ਵਿੱਚ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਜਨਸਭਾ ਨੂੰ ਸੰਬੋਧਨ ਕੀਤਾ। ਦਿੱਲੀ ਦੇ CM ਕੇਜਰੀਵਾਲ ਅਤੇ ਪੰਜਾਬ ਦੇ CM ਭਗਵੰਤ ਮਾਨ ਸਭ ਤੋਂ ਪਹਿਲਾਂ ਸਟੇਜ ਤੋਂ ਤੀਰਥ ਯਾਤਰਾ ਅਤੇ ਘਰ-ਘਰ ਆਟਾ-ਦਾਲ ਸਕੀਮ ਦੀ ਸ਼ੁਰੂਆਤ ਕੀਤੀ। ਘਰ-ਘਰ ਆਟਾ-ਦਾਲ ਸਕੀਮ ਦੀ ਸ਼ੁਰੂਆਤ 5 ਬਜ਼ੁਰਗਾਂ ਤੋਂ ਕੀਤੀ ਗਈ।
ਗੁਰਪੁਰਬ ਮੌਕੇ ਸਰਕਾਰ ਵੱਲੋਂ ਸਕੀਮਾਂ ਲਾਂਚ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਅਤੇ ਘਰ ਘਰ ਆਟਾ ਦਾਲ ਸਕੀਮ ਮੌਕੇ ਪੰਜਾਬ ਭਰ ਤੋਂ ਲੋਕ ਧੂਰੀ ਵਿਖੇ ਆਯੋਜਿਤ ਜਨਸਭਾ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਲੋਕਾਂ ਵਿੱਚ ਇਹਨਾਂ ਦੋਨੋਂ ਸਕੀਮਾਂ ਨੂੰ ਲੈ ਕੇ ਕਾਫੀ ਜਿਆਦਾ ਉਤਸਾਹ ਦੇਖਣ ਨੂੰ ਮਿਲਿਆ।
ਦੂਜੇ ਪਾਸੇ ਬਨੂੜ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ Advocate Bikramjit Passi ਦੀ ਅਗਵਾਈ ਵਿੱਚ ਸੈਂਕੜਿਆਂ ਵਰਕਰਾਂ ਦਾ ਜਥਾ ਧੂਰੀ ਰੈਲੀ ਵਿੱਚ ਪਹੁੰਚਿਆ। ਇਸ ਮੌਕੇ ਬਿਕਰਮਜੀਤ ਪਾਸੀ ਨੇ ਕਿਹਾ ਕਿ ਤੀਰਥ ਯਾਤਰਾ ਅਤੇ ਆਟਾ ਦਾਲ ਸਕੀਮ ਦੇ ਸ਼ੁਰੂਆਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
ਪਹਿਲੀ ਰੇਲਗੱਡੀ ਅੰਮ੍ਰਿਤਸਰ ਸਟੇਸ਼ਨ ਤੋਂ ਰਵਾਨਾ
ਉਧਰ ਦੂਜੇ ਪਾਸੇ ਪੰਜਾਬ ਸਰਕਾਰ (Punjab Govt) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਹਿਲੀ ਰੇਲਗੱਡੀ ਅੰਮ੍ਰਿਤਸਰ ਸਟੇਸ਼ਨ ਤੋਂ ਰਵਾਨਾ ਕੀਤੀ ਗਈ। ਯਾਤਰਾ ਆਰੰਭ ਕਰਨ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮੰਤਵ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।
ਅੰਮ੍ਰਿਤਸਰ ਤੋਂ ਰਵਾਨਾ ਕੀਤੀ ਗਈ ਰੇਲਗੱਡੀ ਧੂਰੀ ਪੁੱਜੇਗੀ। ਜਿਥੇ CM ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੱਡੀ ਨੂੰ ਹਰੀ ਝੰਡੀ ਵਿਖਾਉਣਗੇ। ਇਹ ਰੇਲਗੱਡੀ ਨਾਂਦੇੜ ਸਾਹਿਬ ਪਹੁੰਚੇਗੀ। ਸੰਗਤਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਗਿਆ। ਸੰਗਤ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਆਪਣੇ ਤੀਰਥ ਸਥਾਨ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ :Chandigarh Dharna Of SKM : ਗਵਰਨਰ ਪੰਜਾਬ ਨੂੰ ਕੱਲ੍ਹ 11 ਵਜੇ ਦਿੱਤਾ ਜਾਵੇਗਾ ਮੰਗ ਪੱਤਰ :SKM