India News (ਇੰਡੀਆ ਨਿਊਜ਼), Selection As Commissioned Officer, ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFPI) ਮੋਹਾਲੀ ਦਾ ਚਾਰ ਹੋਰ ਕੈਡਿਟਾਂ ਵੱਲੋਂ ਮਾਨ ਵਧਾਇਆ ਗਿਆ ਹੈ। ਦਰਅਸਲ ਅੱਜ ਦੇਹਰਾਦੂਨ ਦੀ ਵਿਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਪਾਸਿੰਗ ਆਊਟ ਪਰੇਡ ਤੋਂ ਬਾਅਦ ਚਾਰ ਵਿਦਿਆਰਥੀਆਂ ਨੂੰ ਫੌਜ ਵਿੱਚ ਕਮੀਸ਼ਨਰਡ ਅਫਸਰ ਵਜੋਂ ਚੁਣ ਲਿਆ ਗਿਆ ਹੈ।
145 ਕੈਡਿਟਾਂ ਦੀ ਕਮਿਸ਼ਨਡ ਅਫਸਰ ਵਜੋਂ ਚੋਣ
ਕਮਿਸ਼ਨਡ ਅਫ਼ਸਰ ਵਜੋਂ ਸਲੈਕਟ ਹੋਏ ਚਾਰ ਕੈਨਡਾ ਵਿੱਚ ਸਵਾਸਥਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਿਲ ਹਨ। ਉਕਤ ਚਾਰ ਕੈਡਟਾ ਦੀ ਸਿਲੈਕਸ਼ਨ ਤੋਂ ਬਾਅਦ ਹੁਣ ਤੱਕ ਮੋਹਾਲੀ ਇੰਸਟੀਚਿਊਟ ਤੋਂ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸਲੈਕਟ ਹੋ ਚੁੱਕੇ ਹਨ।
MRSAFPI ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਸੰਸਥਾ ਦੇ “ਨਿਸਚੈ ਕਰਿ ਅਪੁਨੀ ਜੀਤ ਕਰੋਂ” ਦੇ ਮਨੋਰਥ ‘ਤੇ ਅਮਲ ਕਰਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਦੀ ਸਲੈਕਸ਼ਨ ਹੋਣ ਤੇ ਖੁਸ਼ੀ ਜਾਹਿਰ ਕਰਦਿਆਂ ਵਧਾਈ ਦਿੱਤੀ।
MRSAFPI ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFPI) ਮੋਹਾਲੀ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਕਿਹਾ ਕਿ ਇੰਸਟੀਚਿਊਟ ਵੱਲੋਂ 14ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਸਬੰਧੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਕੋਰਸਾਂ ਵਿੱਚ ਦਾਖਲਾ ਲੈਣ ਵਾਲੇ ਚਾਹਵਾਨ ਉਮੀਦਵਾਰ 29 ਦਸੰਬਰ 2023 ਤੱਕ ਪੋਰਟਲ http://recruitment-portal.in ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ :Ludhiana Crime : ਲੁਧਿਆਣਾ’ ਚ ਮੈਡੀਕਲ ਸਟੋਰ ਦੇ ਸੰਚਾਲਕ ਤੇ ਤਿੰਨ ਨਕਾਬਪੋਸ਼ਾਂ ਵੱਲੋਂ ਹਮਲਾ
ਇਹ ਵੀ ਪੜ੍ਹੋ :Youth Killed Near Mohali : ਮੋਹਾਲੀ ਨੇੜੇ ਫਾਸਟਫੂਡ ਦੀ ਦੁਕਾਨ ਕਰਨ ਵਾਲੇ ਨੌਜਵਾਨ ਦਾ ਕਤਲ