Harchand Singh Burst : ਪੰਜਾਬ ਵਿੱਚ ਝੋਨੇ ਦੀ ਖਰੀਦ ਚੰਗੇ ਢੰਗ ਨਾਲ ਨੇਪਰੇ ਚੜ੍ਹੀ- ਹਰਚੰਦ ਸਿੰਘ ਬਰਸਟ

0
119
Harchand Singh Burst

India News (ਇੰਡੀਆ ਨਿਊਜ਼), Harchand Singh Burst, ਚੰਡੀਗੜ੍ਹ : ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ। ਇਸ ਦੌਰਾਨ ਸਰਕਾਰੀ ਅਤੇ ਗੈਰ ਸਰਕਾਰੀ ਏਜੰਸੀਆਂ ਵਲੋਂ 185.65 ਲੱਖ ਮੀਟ੍ਰਿਕ ਟਨ ਝੋਨੇ ਖਰੀਦ ਕੀਤੀ ਗਈ।

ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ  ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਖਰੀਦ ਕਾਰਜ ਮੁਕੱਮਲ ਹੋਣ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁਦਰਤੀ ਆਫਤਾਂ ਤੇ ਹੜ੍ਹਾਂ ਦੇ ਬਾਵਜੂਦ ਪੰਜਾਬ ਵਿੱਚ ਝੌਨੇ ਦੀ ਪੈਦਾਵਾਰ ਵਿੱਚ ਕਮੀ ਦੀ ਜਗ੍ਹਾਂ ਵਾਧਾ ਦਰਜ਼ ਕੀਤਾ ਗਿਆ ਹੈ, ਜਦਕਿ ਪਿਛਲੇ ਸਾਲ ਝੋਨੇ ਦੀ ਖਰੀਦ ਦਾ ਅੰਕੜਾ 182.31 ਲੱਖ ਮੀਟ੍ਰਿਕ ਟਨ ਸੀ। ਇਸ ਸਾਲ ਸਭ ਤੋਂ ਵੱਧ ਆਮਦ ਤੇ ਖ਼ਰੀਦ ਸੰਗਰੂਰ ਜਿਲ੍ਹੇ ਵਿੱਚ ਦਰਜ਼ ਕੀਤੀ ਗਈ ਹੈ।

ਕਿਸਾਨਾਂ ਲਈ ਪੁਖਤਾ ਇੰਤਜ਼ਾਮ

ਹਰਚੰਦ ਸਿੰਘ ਬਰਸਟ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਇਸ ਸੀਜ਼ਨ ਦੌਰਾਨ 1854 ਮੰਡੀਆਂ ਅਤੇ 623 ਆਰਜੀ ਖਰੀਦ ਕੇਂਦਰਾਂ ਵਿੱਚੋਂਪਨਗਰੇਨ ਵੱਲੋਂ 76.55 ਲੱਖ ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 0.36 ਲੱਖ ਮੀਟ੍ਰਿਕ ਟਨ, ਮਾਰਕਫੈਡ ਵੱਲੋਂ 47.34 ਲੱਖ ਮੀਟ੍ਰਿਕ ਟਨ, ਪਨਸਪ ਵੱਲੋਂ 39.5 ਲੱਖ ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 21.24 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਦਕਿ ਪ੍ਰਾਇਵੇਟ ਡੀਲਰਾਂ ਵੱਲੋਂ 0.67 ਲੱਖ ਮੀਟ੍ਰਿਕ ਟਨ ਖਰੀਦ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਪਹਿਲਾ ਹੀ ਪੁਖਤਾ ਇੰਤਜਾਮ ਕਰ ਲਏ ਗਏ ਸੀ ਅਤੇ ਉਸੀਂ ਦਾ ਹੀ ਨਤੀਜਾ ਹੈ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਈ।

ਦੂਜੇ ਸੂਬੇ ਤੋਂ ਅਣਅਧਿਕਾਰਤ ਝੋਨੇ ਦੇ ਟਰੱਕ

ਉਨ੍ਹਾਂ ਦੱਸਿਆ ਕਿ ਇਸ ਖ਼ਰੀਦ ਸੀਜ਼ਨ ਦੌਰਾਨ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਉਟੀ ਨੂੰ ਨਿਭਾਇਆ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਗਈ।

ਇਸਦੇ ਨਾਲ ਹੀ ਮਾਰਕਿਟ ਕਮੇਟੀ ਪਾਤੜਾਂ (ਪਟਿਆਲਾ) ਅਤੇ ਮਾਰਕਿਟ ਕਮੇਟੀ ਮਲੋਟ (ਸ਼੍ਰੀ ਮੁਕਤਸਰ ਸਾਹਿਬ) ਵੱਲੋਂ ਦੂਜੇ ਸੂਬੇ ਤੋਂ ਅਣਅਧਿਕਾਰਤ ਝੋਨੇ ਦੇ ਟਰੱਕ ਲਿਆਉਂਦੇ ਫੜੇ ਗਏ, ਜਿਨ੍ਹਾਂ ਤੇ ਕੇਸ ਦਰਜ ਕਰਵਾ ਕੇ ਬਣਦੀ ਕਾਰਵਾਈ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਹਨਾਂ ਦੀ ਬਿਹਤਰੀ ਲਈ ਹਮੇਸ਼ਾ ਕਾਰਜ ਕਰਦੀ ਹੈ।

ਇਹ ਵੀ ਪੜ੍ਹੋ :Bikramjit Majithia : ਬਿਕਰਮਜੀਤ ਮਜੀਠੀਆ ਨੂੰ SIT ਵੱਲੋਂ ਸੰਮਨ, 18 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼

 

SHARE