CM Tirth Yatra Scheme : ਜ਼ਿਲ੍ਹੇ ਚੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ

0
116
CM Tirth Yatra Scheme

India News (ਇੰਡੀਆ ਨਿਊਜ਼), CM Tirth Yatra Scheme, ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਭਲਕੇ (ਮੰਗਲਵਾਰ) ਮੋਹਾਲੀ ਦੇ ਸਵੇਰੇ 8 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

ਐਮ ਐੱਲ ਏ ਕੁਲਵੰਤ ਸਿੰਘ ਸੰਗਤਾਂ ਨੂੰ ਰਵਾਨਾ ਕਰਨਗੇ। ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੋਹਾਲੀ ਵਿਖੇ ਸਬੰਧਤ ਅਧਿਕਾਰੀਆਂ ਨਾਲ ਤਿਆਰੀਆਂ ਸਬੰਧੀ ਰੱਖੀ ਗਈ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸ਼ਰਧਾਲੂ ਭਲਕੇ ਰਾਤ ਅੰਮ੍ਰਿਤਸਰ ਵਿਖੇ ਰੁਕਣਗੇ

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ੁਰੂਆਤੀ ਥਾਂ ‘ਤੇ ਸਿਹਤ ਟੀਮ ਤਾਇਨਾਤ ਕਰਕੇ ਸਾਰੇ ਸ਼ਰਧਾਲੂਆਂ ਦੀ ਸਿਹਤ ਦੀ ਜਾਂਚ ਕੀਤੀ ਜਾਵੇ। ਬੱਸ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ, ਐਸ.ਏ.ਐਸ.ਨਗਰ ਨੂੰ ਲੋਕਾਂ ਦੇ ਸੁਰੱਖਿਅਤ ਸਫ਼ਰ ਲਈ ਚੰਗੀ ਹਾਲਤ ਵਾਲੇ ਵਾਹਨ ਦਾ ਪ੍ਰਬੰਧ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਰਧਾਲੂ ਭਲਕੇ ਰਾਤ ਅੰਮ੍ਰਿਤਸਰ ਵਿਖੇ ਰੁਕਣਗੇ ਅਤੇ ਅਗਲੀ ਸਵੇਰ ਤਲਵੰਡੀ ਸਾਬੋ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਰਾਜ ਸਰਕਾਰ ਵੱਲੋਂ ਮੁਫਤ ਕੀਤਾ ਜਾਵੇਗਾ।

ਹਰੇਕ ਸਬ ਡਵੀਜ਼ਨ/ਹਲਕੇ ਤੋਂ ਅੱਠ ਬੱਸਾਂ ਰਵਾਨਾ

ਉਨ੍ਹਾਂ ਜ਼ਿਲ੍ਹੇ ਵਿੱਚ ਪਹਿਲੀ ਯਾਤਰਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਅਤੇ ਸਥਾਨਕ ਐਸ.ਡੀ.ਐਮ ਚੰਦਰਜੋਤੀ ਸਿੰਘ ਨੂੰ ਸਾਰੇ ਪ੍ਰਬੰਧ ਅਗਾਊਂ ਸੰਭਾਲਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਰੇਕ ਸਬ ਡਵੀਜ਼ਨ/ਹਲਕੇ ਤੋਂ ਅੱਠ ਬੱਸਾਂ ਰਵਾਨਾ ਹੋਣਗੀਆਂ।

ਬੱਸਾਂ ਲਈ ਸਮਾਂ-ਸਾਰਣੀ ਰਾਜ ਸਰਕਾਰ ਦੁਆਰਾ ਤੈਅ ਕੀਤੀ ਜਾਵੇਗੀ ਅਤੇ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਭਲਕੇ ਰਾਸ਼ਟਰੀ ਰਾਜਮਾਰਗ ਤੱਕ ਬੱਸ ਦੀ ਰਵਾਨਗੀ ਲਈ ਇੱਕ ਨਿਰਵਿਘਨ ਟ੍ਰੈਫਿਕ ਰੂਟ ਵੀ ਤਿਆਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ :Bikramjit Majithia : ਬਿਕਰਮਜੀਤ ਮਜੀਠੀਆ ਨੂੰ SIT ਵੱਲੋਂ ਸੰਮਨ, 18 ਦਸੰਬਰ ਨੂੰ ਪੇਸ਼ ਹੋਣ ਦੇ ਆਦੇਸ਼

 

SHARE