Yellow Alert : ਪੰਜਾਬ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਲਈ ਯੇਲੋ ਅਲਰਟ

0
107
Yellow Alert

India News (ਇੰਡੀਆ ਨਿਊਜ਼), Harchand Singh Burst, ਚੰਡੀਗੜ੍ਹ : ਪੰਜਾਬ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਮੌਸਮ ਨੂੰ ਲੈ ਕੇ ਦੋ ਦਿਨ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅਗਲੇ ਦੋ ਦਿਨਾਂ ਦੇ ਵਿੱਚ ਸੰਘਣੀ ਧੁੰਦ ਪਵੇਗੀ ਅਤੇ ਠੰਡ ਦੇ ਵਿੱਚ ਵੀ ਵਾਧਾ ਹੋਵੇਗਾ।

ਪੰਜਾਬ ਮੌਸਮ ਵਿਭਾਗ ਵੱਲੋਂ ਪੰਜਾਬ ਦੇ 11 ਜਿਲਿਆਂ ਦੇ ਵਿੱਚ ਮੌਸਮ ਦੀ ਤਬਦੀਲੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 11 ਜਿਲਿਆਂ ਦੇ ਕਈ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਪੀ ਏ ਯੂ ਦੇ ਮੌਸਮ ਵਿਗਿਆਨੀਆਂ ਮੁਤਾਬਿਕ ਅਗਲੇ 2 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ

ਮੌਸਮ ਵਿਭਾਗ ਨੇ ਧੁੰਦ ਨੂੰ ਦੇਖਦੇ ਹੋਏ ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ਚ ਸੰਘਣੀ ਧੁੰਦ ਦੀ ਚਾਦਰ ਨਾਲ ਢਕੇ ਹੋਏ ਹਨ। ਉਧਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਵੱਲੋਂ ਵੀ ਯੈਲੋ ਅਲਰਟ ਦੀ ਪੁਸ਼ਟੀ ਕੀਤੀ ਗਈ ਹੈ।

ਪੰਜਾਬ ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਜਿਵੇਂ ਕੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ ਯੈਲੋ ਅਲਰਟ ਜਾਰੀ ਕੀਤਾ ਹੈ।

ਧੁੰਦ ਕਾਰਨ ਵਾਪਰਿਆ ਹਾਦਸਾ

ਸਰਦੀ ਵਧਣ ਦੇ ਨਾਲ ਮੌਸਮ ਦੇ ਵਿੱਚ ਵੱਧ ਰਹੀ ਧੁੰਦ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਦਿੱਲੀ ਹਾਈਵੇ ਦੇ ਉੱਪਰ ਰਾਜਪੁਰਾ ਦੇ ਕੋਲ ਧੁੰਦ ਦੇ ਕਾਰਨ ਕਰੀਬ ਅੱਧਾ ਦਰਜਨ ਵਾਹਨ ਆਪਸ ਦੇ ਵਿੱਚ ਟਕਰਾ ਗਏ ਹਨ। ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਹਾਈਵੇ ਦੇ ਉੱਪਰ ਇੱਕ ਢਾਬੇ ਦੇ ਸਾਹਮਣੇ ਕੂੜੇ ਦੇ ਡੰਪ ਨੂੰ ਅੱਗ ਲਗਾਈ ਹੋਈ ਸੀ। ਜਿਸ ਦੇ ਕਾਰਨ ਧੂਆਂ ਹਾਈਵੇ ਦੇ ਉੱਪਰ ਫੈਲਿਆ ਹੋਇਆ ਸੀ ਤੇ ਦੂਜੇ ਪਾਸੇ ਧੁੰਦ ਦਾ ਅਸਰ ਵੀ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਯਾਤਾਯਾਤ ਨੂੰ ਗੁਜਰਨ ਦੇ ਵਿੱਚੋਂ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਤੜਕੇ ਛੇ ਵਾਹਨ ਆਪਸ ਦੇ ਵਿੱਚ ਟਕਰਾ ਗਏ ਸਨ।

ਇਹ ਵੀ ਪੜ੍ਹੋ :Accident Due To Fog : ਧੁੰਦ ਦੇ ਕਾਰਨ ਲੁਧਿਆਣਾ ਦਿੱਲੀ ਹਾਈਵੇ ਦੇ ਉੱਪਰ ਹਾਦਸਾ ਇੱਕ ਦੀ ਮੌਤ

 

SHARE