India News (ਇੰਡੀਆ ਨਿਊਜ਼), CM Tirth Yatra Yojana, ਚੰਡੀਗੜ੍ਹ : ਜ਼ਿਲ੍ਹਾ SAS ਨਗਰ ਤੋਂ 43 ਸ਼ਰਧਾਲੂਆਂ ਦਾ ਦੂਜਾ ਜੱਥਾ ਅੱਜ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਸਰਕਟ ਦੀ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ, ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ ਬੱਸਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਹਿਣ ਅਤੇ ਰਸਤੇ ਚ ਖਾਣੇ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ।
ਮੈਡੀਕਲ ਚੈਕਅੱਪ ਕੀਤਾ ਗਿਆ
ਬੱਸ ਵਿੱਚ ਚੜ੍ਹਨ ਤੋਂ ਪਹਿਲਾਂ, ਸ਼ਰਧਾਲੂਆਂ ਨੂੰ ਇੱਕ-ਇੱਕ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਛੱਤਰੀ ਤੋਂ ਇਲਾਵਾ ਇੱਕ ਨਿੱਜੀ ਟਾਇਲਟਰੀ ਕਿੱਟ ਵੀ ਦਿੱਤੀ ਗਈ। ਇਸ ਮੌਕੇ ਮੈਡੀਕਲ ਟੀਮ ਵੱਲੋਂ ਸਾਰਿਆਂ ਦਾ ਚੰਗੀ ਤਰ੍ਹਾਂ ਮੈਡੀਕਲ ਚੈਕਅੱਪ ਵੀ ਕੀਤਾ ਗਿਆ। SDM ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਦੋ ਰੋਜ਼ਾ ਤੀਰਥ ਯਾਤਰਾ ਲਈ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਅਗਾਊਂ ਪ੍ਰਬੰਧ ਕੀਤੇ ਗਏ ਹਨ।
ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਤ
ਉਨ੍ਹਾਂ ਅੱਗੇ ਕਿਹਾ ਕਿ ਏ ਸੀ ਬੱਸਾਂ ਨੂੰ ਫਸਟ ਏਡ ਕਿੱਟਾਂ ਨਾਲ ਲੈਸ ਕੀਤਾ ਗਿਆ ਹੈ ਅਤੇ ਕਿਸੇ ਵੀ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਜਾਣ ਵਾਲੇ ਰੂਟ ‘ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਅਲਰਟ ਕੀਤਾ ਗਿਆ ਹੈ। ਬੱਸ ਵਿੱਚ ਸਵਾਰ ਹੋਏ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਹਿਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਕੀਤਾ।
ਗਰੀਨ ਸਿਟੀ ਢਕੋਲੀ ਤੋਂ ਸਤਪਾਲ ਸਿੰਘ, ਜ਼ੀਰਕਪੁਰ ਤੋਂ ਪ੍ਰੀਤਮ ਸਿੰਘ ਅਤੇ ਜ਼ੀਰਕਪੁਰ ਤੋਂ ਸੁੱਚਾ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ ਜੋ ਕਿਸੇ ਨਾ ਕਿਸੇ ਕਾਰਨ ਤੀਰਥ ਯਾਤਰਾ ‘ਤੇ ਜਾਣ ਤੋਂ ਅਸਮਰੱਥਤਾ ਮਹਿਸੂਸ ਕਰਦੇ ਹਨ।
ਇਹ ਵੀ ਪੜ੍ਹੋ :Awareness Program Against Drugs : ਜ਼ਿਲ੍ਹਾ ਪੁਲੀਸ ਵੱਲੋਂ 14 ਦਸੰਬਰ ਨੂੰ ਨਸ਼ਿਆਂ ਵਿਰੁੱਧ ਕਰਵਾਇਆ ਜਾਵੇਗਾ ਜਾਗਰੂਕਤਾ ਪ੍ਰੋਗਰਾਮ