India News (ਇੰਡੀਆ ਨਿਊਜ਼), Pipe Band Competition, ਚੰਡੀਗੜ੍ਹ : ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ, ਭਾਰਤ ਸਰਕਾਰ, ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਅੱਜ ਇਨਫੈਂਟ ਜੀਸਸ ਕਾਨਵੈਂਟ ਸਕੂਲ, ਸੈਕਟਰ 65, ਐੱਸ.ਏ.ਐੱਸ.ਨਗਰ ਵਿਖੇ ਆਗਾਜ਼ ਹੋਇਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਰਹਿਨੁਮਾਈ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਨੇ ਬੁਬਲਾਨੀ ਦੀ ਦੇਖਰੇਖ ਹੇਠ ਹੋ ਰਹੇ ਬੈਂਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਹੋਈ।
ਉੱਤਰੀ ਜ਼ੋਨ ਦੇ ਦਸ ਰਾਜਾਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼
ਇਨ੍ਹਾਂ ਬੈਂਡ ਮੁਕਾਬਲਿਆਂ ਦਾ ਉਦਘਾਟਨ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿੱ) ਸੰਜੀਵ ਸ਼ਰਮਾ ਨੇ ਸ਼ਮ੍ਹਾ ਰੋਸ਼ਨ ਕਰਕੇ ਕੀਤਾ ਤੇ ਰਸਮੀਂ ਸ਼ੁਰੂਆਤ ਵੀ ਕਰਵਾਈ ਅਤੇ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਦੇ ਨਾਲ ਨਾਲ ਵੱਖੋ ਵੱਖ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ., ਸ਼ਰੂਤੀ ਸ਼ੁਕਲਾ, ਨੇ ਦੱਸਿਆ ਕਿ ਇਹਨਾਂ ਬੈਂਡ ਮਕਾਬਲਿਆਂ ਦੇ ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਵਿੱਚ ਉੱਤਰੀ ਜ਼ੋਨ ਦੇ ਦਸ ਰਾਜਾਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਜਿਨ੍ਹਾਂ ਵਿੱਚ ਪੰਜਾਬ,ਹਰਿਆਣਾ,ਜੰਮੂ-ਕਸ਼ਮੀਰ, ਉੱਤਰਾਖੰਡ,ਹਿਮਾਚਲ ਪ੍ਰਦੇਸ਼,ਉੱਤਰ ਪ੍ਰਦੇਸ਼, ਬਿਹਾਰ, ਲੱਦਾਖ਼, ਦਿੱਲੀ ਦੀਆਂ ਪਾਈਪ ਬੈਂਡ ਤੇ ਬਰਾਸ ਬੈਂਡ ਟੀਮਾਂ ਭਾਗ ਲੈ ਰਹੀਆਂ ਹਨ।
ਮਹਾਰਾਜਾ ਅੱਗਰਸੈਨ ਪਬਲਿਕ ਸਕੂਲ ਜੇਤੂ
ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਮੁਕੰਮਲ ਹੋਏ, ਜਿਨ੍ਹਾਂ ਵਿੱਚੋਂ ਪਾਈਪ ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅੱਗਰਸੈਨ ਪਬਲਿਕ ਸਕੂਲ, ਨਵੀਂ ਦਿੱਲੀ, ਦੀ ਟੀਮ ਜੇਤੂ ਰਹੀ ਜਦਕਿ ਬਰਾਸ ਬੈਂਡ ਮੁਕਾਬਲੇ ਵਿੱਚ ਡੀ.ਏ.ਵੀ.ਪਬਲਿਕ ਸਕੂਲ, ਹਮੀਰਪੁਰ ਦੀ ਟੀਮ ਚੈਂਪੀਅਨ ਬਣੀ।
ਦੇਰ ਸ਼ਾਮ ਹੋਏ ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਅਤੇ ਹੋਰਨਾਂ ਅਧਿਕਾਰੀਆਂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਲੜਕਿਆਂ ਦੇ ਪਾਈਪ ਤੇ ਬਰਾਸ ਬੈਂਡ ਦੇ ਮੁਕਾਬਲੇ ਕਰਵਾਏ ਗਏ, ਜਦਕਿ 14 ਦਸੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ।
ਇਹ ਵੀ ਪੜ੍ਹੋ :Anmol Gagan Maan : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ