India News (ਇੰਡੀਆ ਨਿਊਜ਼), Road Accident, ਚੰਡੀਗੜ੍ਹ : ਗੁਰਦਾਸਪੁਰ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ ਹੈ। ਇੱਕ ਕਾਰ ਦੇ ਵਿੱਚ ਸਵਾਰ ਪਤੀ – ਪਤਨੀ ਦੀ ਘਟਨਾ ਸਥਲ ਤੇ ਹੀ ਮੌਤ ਹੋ ਗਈ।
ਹਾਦਸਾ ਗ੍ਰਸਤ ਦੂਜੀ ਕਾਰ ਦੇ ਵਿੱਚ ਸਵਾਰ ਦੋ ਲੋਕ ਗੰਭੀਰ ਜਖਮੀ ਹੋ ਗਏ ਹਨ। ਜਖਮੀਆਂ ਨੂੰ ਸਿਵਲ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ। ਹਾਦਸਾ ਗੁਰਦਾਸਪੁਰ ਰੋਡ ਦੇ ਉੱਪਰ ਦੇਰ ਰਾਤ ਹੋਇਆ ਦੱਸਿਆ ਜਾ ਰਿਹਾ ਹੈ। ਜਿਸ ਦੇ ਵਿੱਚ ਪਤੀ ਪਤਨੀ ਦੀ ਮੌਤ ਹੋ ਗਈ।
ਪਤੀ ਪਤਨੀ ਦੇ ਸੜਕ ਹਾਦਸੇ ਵਿੱਚ ਮੌਤ
ਸੜਕ ਹਾਦਸੇ ਵਿੱਚ ਇੱਕ ਦੂਜੀ ਘਟਨਾ ਦੇ ਦੌਰਾਨ ਬੱਬੇਹਾਲੀ ਕੋਲ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਹਾਦਸੇ ’ਚ ਕਾਰ ’ਚ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਕਾਰ ’ਚੋਂ ਬਾਹਰ ਕੱਢਿਆ।
ਥਾਣਾ ਤਿੱਬੜ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਅਤੇ ਰਣਜੀਤ ਕੌਰ ਵਾਸੀ ਕਾਹਨੂੰਵਾਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ :Fire Incident In Ludhiana : ਲੁਧਿਆਣਾ’ ਚ ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ ਚ ਲੱਗੀ ਅੱਗ