India News (ਇੰਡੀਆ ਨਿਊਜ਼), Death Of Army Lt, ਚੰਡੀਗੜ੍ਹ : ਪੰਜਾਬ ਦੇ ਵਿੱਚ ਧੁੰਦ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੜਕਾਂ ਦੇ ਉੱਪਰ ਧੁੰਧ ਕਾਰਨ ਲਗਾਤਾਰ ਹਾਦਸੇ ਵੱਧ ਰਹੇ ਹਨ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਇੱਕ ਸੜਕ ਹਾਦਸੇ ਵਿੱਚ ਫੌਜ ਦੇ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਨਾਲ ਮੌਜੂਦ ਇੱਕ ਕਪਤਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਮ੍ਰਿਤਕ ਲੈਫਟੀਨੈਂਟ ਕਰਨਲ ਦੀ ਪਛਾਣ ਅਕਸ਼ਿਤ ਵਜੋਂ ਹੋਈ ਹੈ। ਜੋ ਮੂਲ ਰੂਪ ਵਿੱਚ ਹਰਿਆਣਾ ਦਾ ਰਹਿਣ ਵਾਲਾ ਸੀ।
ਸੜਕ ਹਾਦਸੇ ਵਿੱਚ ਜ਼ਖ਼ਮੀ ਕੈਪਟਨ ਯੁਵਰਾਜ ਵਾਸੀ ਨਾਗੌਰ, ਰਾਜਸਥਾਨ ਦਾ ਫ਼ੌਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਅਧਿਕਾਰੀ ਦੀ ਲਾਸ਼ ਦਾ ਪੋਸਟਮਾਰਟਮ ਤੋਂ ਬਾਅਦ ਆਰਮੀ ਰੈਜਮੈਂਟ ਦੀ ਐਬੂਲੈਂਸ ਵਿੱਚ ਅੱਗੇ ਦੀ ਕਾਰਵਾਈ ਲਈ ਰਵਾਨਾ ਕੀਤਾ ਗਿਆ ਹੈ।
ਕ੍ਰੇਟਾ ਕਾਰ ਵਿੱਚ ਜਲੰਧਰ ਸਥਿਤ ਦਫਤਰ ਜਾ ਰਹੇ ਸਨ
ਜਾਣਕਾਰੀ ਮੁਤਾਬਕ ਹਾਦਸਾ ਪਤਾਰਾ ਦੇ ਪਿੰਡ ਨਾਰੰਗਪੁਰ ਨੇੜੇ ਸਥਿਤ ਟੀ-ਪੁਆਇੰਟ ‘ਤੇ ਵਾਪਰਿਆ। ਪੁਲੀਸ ਅਧਿਕਾਰੀ ASI ਜੀਵਨ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਕਰਨਲ ਅਕਸ਼ਿਤ ਅਤੇ ਕੈਪਟਨ ਯੁਵਰਾਜ ਆਪਣੀ ਨਿੱਜੀ ਕ੍ਰੇਟਾ ਕਾਰ ਵਿੱਚ ਹਰੀਪੁਰ ਰੇਂਜ ਤੋਂ ਜਲੰਧਰ ਛਾਉਣੀ ਸਥਿਤ ਮੁੱਖ ਦਫ਼ਤਰ ਨੂੰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਨਾਰੰਗਪੁਰ ਨੇੜੇ ਪੁੱਜੀ ਤਾਂ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਡਿੱਗੀ। ਜਿਸ ‘ਚ ਲੈਫਟੀਨੈਂਟ ਅਚਿਤ ਅਤੇ ਯੁਵਰਾਜ ਦੋਵੇਂ ਗੰਭੀਰ ਜ਼ਖਮੀ ਹੋ ਗਏ।
ASI ਜੀਵਨ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਕਰੀਬ ਡੇਢ ਵਜੇ ਵਾਪਰਿਆ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਘਟਨਾ ਦੇ ਸਮੇਂ ਰਾਤ ਨੂੰ ਭਾਰੀ ਧੁੰਦ ਛਾਈ ਹੋਈ ਸੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਅਤੇ 21 ਸਾਲਾ ਲੈਫਟੀਨੈਂਟ ਕਰਨਲ ਅਕਸ਼ਿਤ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ :Shri Ram Shobha Yatra : ਸ਼੍ਰੀ ਰਾਮ ਸੇਵਾ ਸੰਘ ਜ਼ੀਰਕਪੁਰ ਵੱਲੋਂ ਭਗਵਾਨ ਸ਼੍ਰੀ ਰਾਮ ਸ਼ੋਭਾ ਯਾਤਰਾ 17 ਦਸੰਬਰ ਨੂੰ