India News (ਇੰਡੀਆ ਨਿਊਜ਼), Lok Sabha Elections, ਚੰਡੀਗੜ੍ਹ : ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕੀਤੀ ਗਈ। ਅਤੇ ਇਸ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ। ਜਿਸ ਵਿੱਚ ਕਮਜ਼ੋਰ/ਸੰਵੇਦਨਸ਼ੀਲ ਚੋਣ ਸਟੇਸ਼ਨਾਂ ਅਤੇ ਖਰਚ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹਲਕੇ ਅਤੇ ਖੇਤਰਾਂ ਦੀ ਸ਼ਨਾਖ਼ਤ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ।
ਡਿਊਟੀਆਂ ਨੂੰ ਸੁਚੱਜੇ ਢੰਗ ਨਾਲ
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਦੱਸਿਆ ਗਿਆ ਕਿ ਸਾਰੇ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਰੱਖਣ। ਡਿਪਟੀ ਕਮਿਸ਼ਨਰ ਵਲੋਂ ਦੱਸਿਆ ਗਿਆ ਕਿ ਅਧਿਕਾਰੀ ਚੋਣਾਂ ਦੌਰਾਨ ਆਪਣੀਆਂ ਡਿਊਟੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ।
ਮੀਟਿੰਗ ਵਿੱਚ ਸ਼ਾਮਿਲ ਹੋਏ
ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ, ਚੰਦਰਜੋਤੀ ਸਿੰਘ ਉਪਮੰਡਲ ਮੈਜਿਸਟ੍ਰੇਟ ਮੋਹਾਲੀ, ਹਿਮਾਂਸੂ ਗੁਪਤਾ ਉਪਮੰਡਲ ਮੈਜਿਸਟ੍ਰੇਟ ਡੇਰਾਬੱਸੀ, ਗੁਰਮੰਦਰ ਸਿੰਘ ਉਪਮੰਡਲ ਮੈਜਿਸਟ੍ਰੇਟ ਖਰੜ, ਡੀ.ਐਸ.ਪੀ, ਸਮੂਹ ਸੁਪਰਵਾਇਜਰ, ਦਿਨੇਸ਼ ਕੁਮਾਰ ਸੈਣੀ, ਐਸ ਐਲ ਐਮ ਟੀ (ਸਟੇਟ ਲੈਵਲ ਮਾਸਟਰ ਟ੍ਰੇਨਰ) ਰੂਪਨਗਰ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਗੋ ਸੁਰਿੰਦਰ ਕੁਮਾਰ ਵੀ ਸ਼ਾਮਿਲ ਹੋਏ।
ਇਹ ਵੀ ਪੜ੍ਹੋ :Absconded With The Car : ਕਾਰ ਦੀ ਟਰਾਈ ਲੈਣ ਦੇ ਬਹਾਨੇ ਠੱਗ ਗਿਰੋਹ ਕਾਰ ਲੈ ਕੇ ਫਰਾਰ