District Magistrate Mohali : ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਰਨੇ/ਰੈਲੀਆਂ ਕਰਨ’ ਤੇ ਪਾਬੰਦੀ ਸਬੰਧੀ ਜਾਰੀ ਕੀਤੇ ਗਏ ਆਦੇਸ਼

0
154
District Magistrate Mohali

India News (ਇੰਡੀਆ ਨਿਊਜ਼), District Magistrate Mohali, ਚੰਡੀਗੜ੍ਹ : ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਦੇਸ਼ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਦਸੰਬਰ 2023 ਤੋਂ 10 ਫਰਵਰੀ 2024 ਤੱਕ ਲਾਗੂ ਰਹਿਣਗੇ।

SSP ਵੱਲੋਂ ਧਿਆਨ ਵਿਚ ਲਿਆਂਦਾ ਗਿਆ

ਇਥੇ ਇਹ ਵਰਨਣਯੋਗ ਹੈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਸੀ। ਸੀਨੀਅਰ ਕਪਤਾਨ ਪੁਲਿਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ,ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ :Behbal Kalan : ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਸਟੇਟਸ ਰਿਪੋਰਟ ਕੋਰਟ ਵਿੱਚ ਪੇਸ਼, ਸੁਖਰਾਜ ਸਿੰਘ ਵੱਲੋਂ ਧਰਨਾ ਖਤਮ

 

SHARE