India News (ਇੰਡੀਆ ਨਿਊਜ਼), Grant Of National Health Mission, ਚੰਡੀਗੜ੍ਹ : ਕੇਂਦਰ ਸਰਕਾਰ ਨੇ ਮੁੜ ਪੰਜਾਬ ਸਰਕਾਰ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਨੈਸ਼ਨਲ ਹੈਲਥ ਮਿਸ਼ਨ (Grant Of National Health Mission) ਤਹਿਤ ਮਿਲਣ ਵਾਲੀ 623 ਕਰੋੜ ਦੀ ਗਰਾਂਟ ਨੂੰ ਰੋਕ ਲਿਆ ਹੈ। ਕੇਂਦਰ ਸਰਕਾਰ ਨੂੰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਮੁਹੱਲਾ ਕਲੀਨਿਕ ਦੇ ਵਿੱਚ ਕਾਫੀ ਵੱਡਾ ਇਤਰਾਜ਼ ਨਜ਼ਰ ਆ ਰਿਹਾ ਹੈ। ਜਿਸ ਦੇ ਚਲਦੇ 623 ਕਰੋੜ ਰੁਪਏ ਦੀ ਗਰਾਂਟ ਨੂੰ ਰੋਕ ਦਿੱਤਾ ਗਿਆ ਹੈ। ਇਹ ਸਟੇਟਮੈਂਟ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਵੱਲੋਂ ਦਿੱਤੀ ਗਈ ਹੈ।
ਲੋਕਾਂ ਦੀਆਂ ਮੁਸ਼ਕਿਲਾਂ ਦੇ ਵਿੱਚ ਵਾਧਾ
ਗਰਾਂਟ ਰੁਕਣ ਤੋਂ ਬਾਅਦ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਵਿੱਚ ਵਾਧਾ ਨਜ਼ਰ ਹੁੰਦਾ ਨਜ਼ਰ ਆ ਰਿਹਾ ਹੈ। ਕੇਂਦਰ ਨੇ 1837 ਕਰੋੜ ਰੁਪਏ ਕਰਜੇ ਦੇ ਮਦੇ ਨੂੰ ਮਨਜ਼ੂਰੀ ਨਹੀਂ ਦਿੱਤੀ। ਰਾਸ਼ਟਰੀ ਸਿਹਤ ਮਿਸ਼ਨ ਤਹਿਤ ਮਿਲਣ ਵਾਲੀ ਗ੍ਰਾਂਟ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਿਹਤ ਸਹੂਲਤਾਂ ਵਜੋਂ ਇਸਤੇਮਾਲ ਕੀਤਾ ਜਾਣਾ ਸੀ। ਗ੍ਰਾਂਟ ਕੈਂਸਲ ਹੋਣ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਦੇ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਦੇ ਵੇਲੇ ਵਿੱਚੋਂ ਸਿਹਤ ਸਹੂਲਤਾਂ ਜਾਰੀ ਕੀਤੀਆਂ ਗਈਆਂ ਸਨ ਉਨਾਂ ਨੂੰ ਹੀ ਮੁਹੱਲਾ ਕਿੰਗ ਦਾ ਨਾਮ ਦਿੱਤਾ ਗਿਆ ਹੈ। ਜਦੋਂ ਕਿ ਕੇਂਦਰ ਸਰਕਾਰ ਦੀ ਆਯੂਸ਼ਮਾਨ ਯੋਜਨਾ ਦੇ ਤਹਿਤ ਇਲਾਜ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਵਿੱਚ ਵੱਡੇ ਪੱਧਰ ਦੇ ਉੱਪਰ ਹਸਪਤਾਲਾਂ ਤੇ ਨਿਰਮਾਣ ਕੀਤੇ ਜਾਣ ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।