India News (ਇੰਡੀਆ ਨਿਊਜ਼), District Magistrate Mohali, ਚੰਡੀਗੜ੍ਹ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹੁਕਮ ਲਾਗੂ ਕੀਤੇ ਗਏ ਹਨ। ਸਥਿਤ ਕਲੱਬਾਂ, ਹੋਟਲਾਂ, ਢਾਬਿਆਂ,ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2023 / 01-01-2024 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤੇ ਹਨ। ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।
ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ
ਜ਼ਿਲ੍ਹਾ ਮੈਜਿਸਟਰੇਟ, ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਆਦਿ ਖੁੱਲੀਆਂ ਰਹਿੰਦੀਆਂ ਹਨ। ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।
ਇਹ ਵੀ ਪੜ੍ਹੋ :Kharar Police : 15 ਲੱਖ ਦੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਮਾਮਲਾ ਪੁਲਿਸ ਨੇ ਕੀਤਾ ਹੱਲ, ਤਿੰਨ ਦੋਸ਼ੀ ਗ੍ਰਿਫਤਾਰ